Tue, Apr 23, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਦੀ ਹੋਈ ਸ਼ੁਰੂਆਤ

Written by  Jashan A -- September 03rd 2019 11:15 AM
ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਦੀ ਹੋਈ ਸ਼ੁਰੂਆਤ

ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਦੀ ਹੋਈ ਸ਼ੁਰੂਆਤ

ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਦੀ ਹੋਈ ਸ਼ੁਰੂਆਤ,ਸ੍ਰੀ ਅੰਮ੍ਰਿਤਸਰ ਸਾਹਿਬ: ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 358 ਵੇਂ ਜਨਮ ਦਿਹਾੜੇ ਨੂੰ ਸਮਰਪਿਤ 20 ਵਾਂ ਚੇਤਨਾ ਮਾਰਚ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ। Amritsarਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਵਲੋਂ ਆਯੋਜਿਤ ਇਸ ਚੇਤਨਾ ਮਾਰਚ ਚ ਸ਼ਬਦੀ ਧੁੰਨਾਂ ਵਜਾਉਂਦੀਆਂ ਬੈਂਡ ਪਾਰਟੀਆਂ, ਗੱਤੇਕੇਬਾਜ਼ੀ ਦੇ ਜੌਹਰ ਦਿਖਾਉਂਦੀਆਂ ਗੁਰੂ ਕੀਆਂ ਲਾਡਲੀਆਂ ਫੌਜਾਂ, ਸ਼ਬਦੀ ਜੱਥੇ ਅਤੇ ਪੰਜਾਬ, ਹਰਿਆਣਾ, ਯੂ ਪੀ, ਹਿਮਾਚਲ ਪ੍ਰਦੇਸ਼ ਅਤੇ ਅਸਾਮ ਸਮੇਤ ਵੱਖ ਵੱਖ ਰਾਜਾਂ ਦੀਆਂ ਸੰਗਤਾਂ ਵੱਡੀ ਗਿਣਤੀ ਚ ਸ਼ਮਿਲ ਹੋਈਆਂ। Amritsarਫੁੱਲਾਂ ਨਾਲ ਸਜਾਈ ਹੋਈ ਬੱਸ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਆਰੰਭ ਹੋਏ ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ ਥਾਂ ਤੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰਸਟ ਦੇ ਚੇਅਰਮੈਨ ਜਸਵੰਤ ਸਿੰਘ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਨੇ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਨਾਲ ਲਗਭਗ ਸਾਰੀਆਂ ਜੰਗਾਂ ਚ ਵੱਧ ਚੜ ਕੇ ਹਿੱਸਾ ਲਿਆ ਅਤੇ ਇਸ ਦੌਰਾਨ ਆਪਣੇ ਸਾਰੇ ਪਰਿਵਾਰ ਦਾ ਬਲੀਦਾਨ ਵੀ ਦਿੱਤਾ। Amritsarਇਨ੍ਹਾਂ ਹੀ ਨਹੀਂ ਜਦੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਦਿੱਲੀ ਦੀ ਚਾਂਦਨੀ ਚੌਂਕ ਚ ਮੁਗਲਾਂ ਵਲੋਂ ਸ਼ਹੀਦ ਕਰਦਿਆਂ ਉਨ੍ਹਾਂ ਦਾ ਸ਼ੀਸ਼ ਧੜ ਨਾਲੋਂ ਅਲੱਗ ਕਰ ਦਿੱਤਾ ਗਿਆ ਤਾਂ ਬਾਬਾ ਜੀਵਨ ਸਿੰਘ ਆਪਣੀ ਜਿੰਦਗੀ ਦੀ ਪਰਵਾਹ ਨਾ ਕਰਦੇ ਹੋਏ ਗੁਰੂ ਸਾਹਿਬ ਦਾ ਸ਼ੀਸ਼ ਲੈ ਕੇ ਗੁਰੂ ਗੋਬਿੰਦ ਸਿੰਘ ਪਾਸ ਅਨੰਦਪੁਰ ਸਾਹਿਬ ਪਹੁੰਚੇ। ਬਾਬਾ ਜੀਵਨ ਸਿੰਘ ਦੀ ਸੇਵਾਵਾਂ ਤੋਂ ਖੁਸ਼ ਹੁੰਦਿਆਂ ਦਸ਼ਮ ਪਿਤਾ ਨੇ ਬਾਬਾ ਜੀਵਨ ਸਿੰਘ ਨੂੰ ਰੰਗਰੇਟੇ ਗੁਰੂ ਕੇ ਬੇਟੇ ਦੇ ਖਿਤਾਬ ਨਾਲ ਨਿਵਾਜਿਆ। Amritsarਜਸਵੰਤ ਸਿੰਘ ਨੇ ਦੱਸਿਆ ਕਿ ਇਹ 20ਵਾਂ ਚੇਤਨਾ ਮਾਰਚ ਬਾਬਾ ਜੀਵਨ ਸਿੰਘ ਦੀ ਮਹਾਨ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਂਦਾ ਹੋਇਆ ਵੱਖ ਵੱਖ ਪਿੰਡਾਂ ਸ਼ਹਿਰਾਂ ਚੋ ਹੁੰਦਾ ਹੋਇਆ ਅੱਜ ਰਾਤ ਫਤਹਿਗੜ੍ਹ ਸਾਹਿਬ ਪਹੁੰਚੇਗਾ ਅਤੇ ਰਾਤਰੀ ਵਿਸ਼ਰਾਮ ਤੋਂ ਬਾਅਦ ਕੱਲ੍ਹ ਰਾਤ ਗੁਰਦੁਆਰਾ ਨਾਢਾ ਸਾਹਿਬ ਪੰਚਕੁਲਾ ਪਹੁੰਚ ਕੇ ਸੰਪਨ ਹੋਵੇਗਾ ਅਤੇ 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਨਾ ਲੈਂਦੇ ਹੋਏ ਨਸ਼ਿਆਂ ਤੇ ਹੋਰ ਅਲਾਮਤਾਂ ਤੋਂ ਦੂਰ ਹੋਈਏ ਅਤੇ ਗੁਰੂ ਦੇ ਲੜ੍ਹ ਲੱਗੀਏ। -PTC News


Top News view more...

Latest News view more...