Fri, Apr 26, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਗਵਾਹਾਂ ਤੇ ਵਕੀਲਾਂ ਦਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ

Written by  Jashan A -- January 21st 2019 07:42 PM
ਸ਼੍ਰੋਮਣੀ ਕਮੇਟੀ ਵੱਲੋਂ ਗਵਾਹਾਂ ਤੇ ਵਕੀਲਾਂ ਦਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ

ਸ਼੍ਰੋਮਣੀ ਕਮੇਟੀ ਵੱਲੋਂ ਗਵਾਹਾਂ ਤੇ ਵਕੀਲਾਂ ਦਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ

ਸ਼੍ਰੋਮਣੀ ਕਮੇਟੀ ਵੱਲੋਂ ਗਵਾਹਾਂ ਤੇ ਵਕੀਲਾਂ ਦਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ,ਅੰਮ੍ਰਿਤਸਰ: 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਗਵਾਹੀਆਂ ਦੇਣ ਵਾਲੇ ਗਵਾਹਾਂ ਅਤੇ ਕੇਸ ਲੜਨ ਵਾਲੇ ਵਕੀਲਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਣ ਵਾਲਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਨੇ ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਹੈ। ਹੋਰ ਪੜ੍ਹੋ: ਬਰਨਾਲਾ: ਇਤਿਹਾਸਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ 289 ਸਾਲ ਪੁਰਾਣੇ ਸਰੋਵਰ ਦਾ ਕਰਵਾਇਆ ਪੁਨਰ ਨਿਰਮਾਣ, ਭਾਈ ਲੌਂਗੋਵਾਲ ਨੇ ਕੀਤਾ ਉਦਘਾਟਨ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਇਹ ਸਨਮਾਨ 22 ਜਨਵਰੀ ਨੂੰ ਰੱਖਿਆ ਗਿਆ ਸੀ, ਲੇਕਿਨ ਕੁਝ ਕਾਰਨਾਂ ਕਰਕੇ ਹੁਣ ਇਹ ਸਨਮਾਨ 26 ਜਨਵਰੀ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਨਮਾਨ ਦਾ ਸਥਾਨ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਹੀ ਹੋਵੇਗਾ, ਜਦਕਿ ਸਮਾਂ ਸਵੇਰ ਦੇ 11 ਵਜੇ ਦਾ ਰੱਖਿਆ ਗਿਆ ਹੈ। -PTC News


Top News view more...

Latest News view more...