Fri, Apr 26, 2024
Whatsapp

ਭਾਈ ਲੌਂਗੋਵਾਲ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ

Written by  Jashan A -- June 04th 2019 06:12 PM
ਭਾਈ ਲੌਂਗੋਵਾਲ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ

ਭਾਈ ਲੌਂਗੋਵਾਲ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ

ਭਾਈ ਲੌਂਗੋਵਾਲ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਜੂਨ 1984 ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ 6 ਜੂਨ ਨੂੰ ਹੋਣ ਵਾਲਾ ਸ਼ਹੀਦੀ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਇਆ ਜਾਵੇ। ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਦਿਹਾੜਾ ਸਿੱਖ ਕੌਮ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਦੁਖਾਂਤ ਹੈ ਅਤੇ ਇਸ ਮੌਕੇ ’ਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਸਮੇਂ ਸੰਜੀਦਗੀ, ਸੁਹਿਰਦਤਾ ਅਤੇ ਗਹਿਰ-ਗੰਭੀਰਤਾ ਬੇਹੱਦ ਜ਼ਰੂਰੀ ਹੈ। ਹੋਰ ਪੜ੍ਹੋ:ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹਰਿੰਦਰ ਸਿੱਕਾ ਨੂੰ ਪੰਥ ‘ਚੋਂ ਛੇਕਿਆ ਗਿਆ, ਕੋਈ ਵੀ ਸਿੱਖ ਹਰਿੰਦਰ ਸਿੰਘ ਨਾਲ ਰੋਟੀ ਬੇਟੀ ਦੀ ਸਾਂਝ ਨਾ ਰੱਖੇ ਇਸ ਅਤਿ-ਭਾਵੁਕ ਤੇ ਸੰਵੇਦਨਸ਼ੀਲ ਮੌਕੇ ਸਮੁੱਚੇ ਸਿੱਖ ਜਗਤ ਦੀ ਇਹ ਜ਼ੁੰਮੇਵਾਰੀ ਹੈ ਕਿ ਕਿਸੇ ਵੀ ਤਰ੍ਹਾਂ ਅਜਿਹਾ ਮਾਹੌਲ ਪੈਦਾ ਨਾ ਹੋਣ ਦਿੱਤਾ ਜਾਵੇ ਜਿਸ ਨਾਲ ਕੌਮ ਦਾ ਦੇਸ਼ ਦੁਨੀਆ ਵਿਚ ਅਕਸ ਵਿਗੜੇ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ 6 ਜੂਨ ਦੇ ਸ਼ਹੀਦੀ ਸਮਾਗਮ ਮੌਕੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਸਾਰੀ ਕੌਮ ਦੇ ਸਾਂਝੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਕੌਮੀ ਇਕਜੁਟਤਾ ਬਣੀ ਰਹਿਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨਾਂ ਸਮੁੱਚੀਆਂ ਗੁਰਦੁਆਰਾ ਕਮੇਟੀਆਂ ਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਗੁਰੂ-ਘਰਾਂ ਵਿੱਚ ਸ਼ਹੀਦਾਂ ਨੂੰ ਸਮਰਪਿਤ ਅਰਦਾਸ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ। -PTC News


Top News view more...

Latest News view more...