Thu, Apr 25, 2024
Whatsapp

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਡਿਓੜੀ ਢਾਹੁਣ ਦਾ ਭਾਈ ਲੌਂਗੋਵਾਲ ਨੇ ਲਿਆ ਸਖ਼ਤ ਨੋਟਿਸ

Written by  Jashan A -- March 31st 2019 11:32 AM
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਡਿਓੜੀ ਢਾਹੁਣ ਦਾ ਭਾਈ ਲੌਂਗੋਵਾਲ ਨੇ ਲਿਆ ਸਖ਼ਤ ਨੋਟਿਸ

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਡਿਓੜੀ ਢਾਹੁਣ ਦਾ ਭਾਈ ਲੌਂਗੋਵਾਲ ਨੇ ਲਿਆ ਸਖ਼ਤ ਨੋਟਿਸ

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਡਿਓੜੀ ਢਾਹੁਣ ਦਾ ਭਾਈ ਲੌਂਗੋਵਾਲ ਨੇ ਲਿਆ ਸਖ਼ਤ ਨੋਟਿਸ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਕੀਤਾ ਮੁਅੱਤਲ, ਜਾਂਚ ਕਮੇਟੀ ਗਠਿਤ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਪੁਰਾਤਨ ਡਿਓੜੀ ਢਾਹੁਣ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਪੜਤਾਲ ਲਈ ਭਾਈ ਲੌਂਗੋਵਾਲ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਵੀ ਬਣਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਇਸ ਜਾਂਚ ਕਮੇਟੀ ਵਿਚ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਅਤੇ ਗੁਰਮੀਤ ਸਿੰਘ ਬੂਹ ਨੂੰ ਸ਼ਾਮਲ ਕੀਤਾ ਹੈ। ਹੋਰ ਪੜ੍ਹੋ:ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ’ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਓੜੀ ਨੂੰ ਬਿਨਾਂ ਇਜਾਜ਼ਤ ਲਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਕਾਰਸੇਵਾ ਵਾਲੇ ਬਾਬਿਆਂ ਪਾਸੋਂ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰਨੀ ਮੰਦਭਾਗੀ ਗੱਲ ਹੈ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਮੈਨੇਜ਼ਰ ਦੀ ਇਸ ਆਪਹੁਦਰੀ ਕਾਰਵਾਈ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਪਾਸੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ। -PTC News


Top News view more...

Latest News view more...