Sat, Apr 27, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਮਾਰਚ ਮਹੀਨੇ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ: ਭਾਈ ਲੌਗੋਵਾਲ

Written by  Jashan A -- February 26th 2019 05:37 PM -- Updated: February 26th 2019 06:59 PM
ਸ਼੍ਰੋਮਣੀ ਕਮੇਟੀ ਵੱਲੋਂ ਮਾਰਚ ਮਹੀਨੇ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ: ਭਾਈ ਲੌਗੋਵਾਲ

ਸ਼੍ਰੋਮਣੀ ਕਮੇਟੀ ਵੱਲੋਂ ਮਾਰਚ ਮਹੀਨੇ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ: ਭਾਈ ਲੌਗੋਵਾਲ

ਸ਼੍ਰੋਮਣੀ ਕਮੇਟੀ ਵੱਲੋਂ ਮਾਰਚ ਮਹੀਨੇ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ: ਭਾਈ ਲੌਗੋਵਾਲ,ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਭਰ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਮਾਰਚ ਮਹੀਨੇ ਵਿੱਚ ਕਰਵਾਏ ਜਾਣਗੇ। ਇਹ ਗੁਰਮਤਿ ਸਮਾਗਮ ਮਿਤੀ 8 ਮਾਰਚ 2019 ਨੂੰ ਗੁਰਦੁਆਰਾ ਖਡੂਰ ਸਾਹਿਬ ਜੀ ਵਿਖੇ, ਮਿਤੀ 11 ਮਾਰਚ 2019 ਨੂੰ ਗੁਰਦੁਆਰਾ ਸਾਹਿਬ ਲੱਖੀ ਜੰਗਲ ਵਿਖੇ, ਮਿਤੀ 15 ਮਾਰਚ 2019 ਨੂੰ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ, ਮਿਤੀ 16 ਮਾਰਚ 2019 ਨੂੰ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ, ਮਿਤੀ 23 ਮਾਰਚ 2019 ਨੂੰ ਗੁਰਦੁਆਰਾ ਸਾਹਿਬ ਪਾ:ਨੌਵੀ ਬਾਬਾ ਬਕਾਲਾ ਸਾਹਿਬ ਵਿਖੇ, 24 ਮਾਰਚ 2019 ਨੂੰ ਗੁਰਦੁਆਰਾ ਸਾਹਿਬ ਜੰਡ ਖੁਾਲੀ ਭੇਮੇ ਸ਼ਾਹ ਵਿਖੇ, ਮਿਤੀ 30 ਮਾਰਚ 2019 ਨੂੰ ਗੁਰਦੁਆਰਾ ਸਾਹਿਬ ਫਕਰਸ਼ਾਹ ਥੇੜੀ ਵਿਖੇ ਕਰਵਾਏ ਜਾਣਗੇ। ਉਨਾ ਕਿਹਾ ਕਿ ਇੰਨਾ ਵਿਸ਼ੇਸ਼ ਗੁਰਮਤਿ ਸਮਾਗਮਾਂ ਨੂੰ ਕਰਵਾਉਣ ਦਾ ਉਦੇਸ਼ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛੱਕੋ ਦਾ ਘਰ-ਘਰ ਵਿੱਚ ਪ੍ਰਸਾਰ ਕਰਨਾ ਹੈ। ਇੰਨਾ ਸਮਾਗਮਾਂ ਨੂੰ ਕਰਵਾਉਣ ਲਈ ਸ੍ਰ:ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਬਤੌਰ ਕੋ-ਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨਾ ਇਹ ਵੀ ਦੱਸਿਆ ਕਿ ਇਸੇ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਕਾਲਜਾਂ ਵਿੱਚ ਪੰਜ ਸੈਮੀਨਾਰ ਗੁਰੂ ਨਾਨਕ ਦੇਵ ਜੀ ਦੇ ਜਵੀਨ ਅਤੇ ਵਿਚਾਰਧਾਰਾ ‘ਤੇ ਅਧਾਰਿਤ ਕਰਵਾਏ ਜਾਣਗੇ।ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਅਤੇ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਰੀ ਦੁਨੀਆਂ ਵਿੱਚੋਂ ਇੰਨਾ ਸਮਾਗਮਾਂ ਨੂੰ ਹੋਰ ਵਧੀਆਂ ਢੰਗ ਨਾਲ ਮਨਾਉਣ ਲਈ ਸੁਝਾਅ ਵੀ ਮੰਗੇ ਜਾਣਗੇ। ਉਨਾ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਦਾ ਪੂਰੀ ਦੁਨੀਆਂ ਵਿੱਚ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਹਰਕੇ ਧਰਮ ਦੇ ਮੁੱਖੀਆ ਨੂੰ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੱਦਾ ਪੱਤਰ ਵੀ ਭੇਜਿਆ ਜਾਵੇਗਾ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਨੋਜੁਆਨ ਪੀੜੀ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨਾਲ ਜੋੜਨ ਲਈ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਅਧਾਰਿਤ ਇਕ ਮੁਕੰਮਲ ਖੋਜ ਪੁਸਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਇਆ ਜਾਵੇਗਾ।ਜਿਸ ਲਈ ਸਿੱਖ ਵਿਦਵਾਨਾ ਅਤੇ ਬੁੱਧੀਜੀਵੀਆਂ ਦੀ ਮਦਦ ਲਈ ਜਾਵੇਗੀ। ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਇਕ ਵੱਡੇ ਪੱਧਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਪਾਕਿਸਤਾਨ ਵਿੱਚ ਮਨਾਉਣ ਲਈ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਲਈ ਕਮੇਟੀ ਗਠਿਤ ਕੀਤੀ ਗਈ ਹੈ। ਜਿਨ੍ਹਾਂ ਵਿਚ ਪ੍ਰੋ: ਕਿਰਪਾਲ ਸਿੰਘ ਜੀ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਸ. ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ. ਅਮਰਜੀਤ ਸਿੰਘ ਜੀ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਸ਼ਾਮਲ ਹਨ। -PTC News


Top News view more...

Latest News view more...