Thu, Apr 25, 2024
Whatsapp

ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ: ਭਾਈ ਲੌਂਗੋਵਾਲ

Written by  Jashan A -- December 30th 2019 08:29 PM
ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ: ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ: ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ: ਭਾਈ ਲੌਂਗੋਵਾਲ ਕਿਹਾ, ਦੇਸ਼ ਦੇ ਗ੍ਰਹਿ ਮੰਤਰੀ ਨੂੰ ਜਲਦ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦੀ ਸਜਾ ਮੁਆਫੀ ਲਈ ਹਰ ਪੱਧਰ ’ਤੇ ਪੈਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਦੀ ਸਜਾ ਮੁਆਫੀ ਬਾਰੇ ਪਹਿਲਾਂ ਲਏ ਜਾ ਚੁੱਕੇ ਫੈਸਲੇ ਨੂੰ ਲਾਗੂ ਕਰਨ ਲਈ ਅਪੀਲ ਕਰਨਗੇ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਲਗਾਏ ਗਏ ਅੰਬਾਂ ਦੇ ਬੂਟੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਜੋ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦੀ ਲੁਧਿਆਣਾ ਸਥਿਤ ਰਿਹਾਇਸ਼ ’ਤੇ ਪੁੱਜੇ ਸਨ, ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਭਾਈ ਰਾਜੋਆਣਾ ਦੇ ਮਾਮਲੇ ਵਿਚ ਸੰਜੀਦਾ ਰੂਪ ਵਿਚ ਪੈਰਵਾਈ ਕਰਦੀ ਰਹੀ ਹੈ ਅਤੇ ਅੱਗੋਂ ਵੀ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਮਾਮਲੇ ਵਿਚ ਆਪਣੇ ਫੈਸਲੇ ਤੋਂ ਬਦਲਣ ਜਾਣਾ ਹੈਰਾਨੀਜਨਕ ਹੈ, ਜਦਕਿ ਸਜਾ ਮੁਆਫੀ ਵਾਲੀ ਸੂਚੀ ਵਿਚ ਭਾਈ ਰਾਜੋਆਣਾ ਦਾ ਨਾਂ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ। ਜੇਕਰ ਫਿਰ ਵੀ ਮਾਮਲਾ ਹੱਲ ਨਾ ਹੋਇਆ ਤਾਂ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਆਖਿਆ ਕਿ ਕਾਨੂੰਨੀ ਲੜਾਈ ਲਈ ਦੇਸ਼ ਦੇ ਵੱਡੇ ਵਕੀਲਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਅਤੇ ਭਾਈ ਰਾਜੋਆਣਾ ਦੇ ਪਰਿਵਾਰਕ ਮੈਂਬਰਾਂ ਦੀ ਸਲਾਹ ਨਾਲ ਹਰ ਪੱਧਰ ’ਤੇ ਕਾਰਵਾਈ ਅੱਗੇ ਵਧਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਦਾ ਫੈਸਲਾ ਵਾਪਿਸ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਖੁਦ ਭਾਈ ਰਾਜੋਆਣਾ ਨਾਲ 11 ਜਨਵਰੀ ਤੋਂ ਪਹਿਲਾਂ ਪਹਿਲਾਂ ਮੁਲਾਕਾਤ ਵੀ ਕਰਨਗੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਕੌਮੀ ਮਸਲਿਆਂ ਦੀ ਤਰਜਮਾਨੀ ਲਈ ਵਚਨਬੱਧ ਹੈ ਅਤੇ ਹਮੇਸ਼ਾ ਰਹੇਗੀ। ਇਸ ਦੌਰਾਨ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਉਨ੍ਹਾਂ ਦੀ ਸਾਰ ਲੈਣ ਪੁੱਜਣ ’ਤੇ ਧੰਨਵਾਦੀ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਉਦੈ ਸਿੰਘ ਲੌਂਗੋਵਾਲ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਮੈਨੇਜਰ ਰੇਸ਼ਮ ਸਿੰਘ, ਬੀਬੀ ਕਮਲਦੀਪ ਕੌਰ ਦੇ ਪਤੀ ਬਲਜੀਤ ਸਿੰਘ, ਕੁਲਜੀਤ ਸਿੰਘ ਧੰਜਲ, ਦਰਸ਼ਨ ਸਿੰਘ ਪੀਏ ਅਤੇ ਹੋਰ ਮੌਜੂਦ ਸਨ। -PTC News


Top News view more...

Latest News view more...