Thu, Apr 18, 2024
Whatsapp

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਬਕਾ ਮੁਲਾਜ਼ਮਾਂ ਨਾਲ ਗੁਰਪੁਰਬ ਸਬੰਧੀ ਕੀਤੀ ਬੈਠਕ

Written by  Jashan A -- October 09th 2019 04:41 PM
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਬਕਾ ਮੁਲਾਜ਼ਮਾਂ ਨਾਲ ਗੁਰਪੁਰਬ ਸਬੰਧੀ ਕੀਤੀ ਬੈਠਕ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਬਕਾ ਮੁਲਾਜ਼ਮਾਂ ਨਾਲ ਗੁਰਪੁਰਬ ਸਬੰਧੀ ਕੀਤੀ ਬੈਠਕ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਬਕਾ ਮੁਲਾਜ਼ਮਾਂ ਨਾਲ ਗੁਰਪੁਰਬ ਸਬੰਧੀ ਕੀਤੀ ਬੈਠਕ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ, ਸਾਫ਼ ਸਫ਼ਾਈ ਲਈ ਵੀ ਪ੍ਰੇਰਿਆ ਅੰਮ੍ਰਿਤਸਰ: ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਬਾਬਾ ਹਰਭਜਨ ਸਿੰਘ ਭਲਵਾਨ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਨੁਮਾਇੰਦੇ ਅਤੇ ਸਾਬਕਾ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੂਦ ਸਨ। ਹੋਰ ਪੜ੍ਹੋ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਜਾਵੇਗਾ 600 ਕੁਇੰਟਲ ਫੁੱਲਾਂ ਦੇ ਨਾਲ ਇਕੱਤਰਤਾ ਦੌਰਾਨ ਡਾ. ਰੂਪ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਜਾਹੋ-ਜਲਾਲ ਨਾਲ ਮਨਾਉਣ ਲਈ ਯੋਗਦਾਨ ਪਾਉਣਾ ਸਭ ਦਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਭਾ-ਸੁਸਾਇਟੀ ਅਤੇ ਸ਼ਹਿਰ ਦੀਆਂ ਸੰਸਥਾਵਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ ਅਤੇ ਪ੍ਰਕਾਸ਼ ਪੁਰਬ ਸਮਾਗਮ ਰਲਮਿਲ ਕੇ ਮਨਾਏ ਜਾਣਗੇ। ਇਸ ਮੌਕੇ ਸਾਬਕਾ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਗਰ ਕੀਰਤਨ ਅਤੇ ਹੋਰ ਗੁਰਮਤਿ ਸਮਾਗਮਾਂ ਮੌਕੇ ਹਰ ਤਰ੍ਹਾਂ ਦੇ ਸਹਿਯੋਗ ਦਾ ਭੋਰਸਾ ਦਿੱਤਾ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਛਾਪੇ ਗਏ ਸਾਹਿਤ ਨੂੰ ਸੰਗਤਾਂ ਵਿਚ ਵੰਡਣ ਦੀ ਸੇਵਾ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ, ਸਤਬੀਰ ਸਿੰਘ ਧਾਮੀ, ਰਣਜੀਤ ਸਿੰਘ ਆਦਿ ਹਾਜ਼ਰ ਸਨ।ਇਸੇ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਹੋਰ ਅਧਿਕਾਰੀਆਂ ਨੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ-ਪੱਤਰ ਵੀ ਦਿੱਤੇ ਗਏ। ਉਨ੍ਹਾਂ ਦੁਕਾਨਦਾਰਾਂ ਨੂੰ ਸਾਫ਼ ਸਫ਼ਾਈ ਤੇ ਦੀਪਮਾਲਾ ਲਈ ਪ੍ਰੇਰਿਤ ਕੀਤਾ ਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ। ਦੁਕਾਨਦਾਰਾਂ ਨੂੰ ਸੱਦਾ ਪੱਤਰ ਦੇਣ ਸਮੇਂ ਡਾ. ਰੂਪ ਸਿੰਘ ਤੋਂ ਇਲਾਵਾ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ, ਬਘੇਲ ਸਿੰਘ, ਹਰਪ੍ਰੀਤ ਸਿੰਘ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਲਖਬੀਰ ਸਿੰਘ, ਸੁਖਰਾਜ ਸਿੰਘ ਆਦਿ ਮੌਜੂਦ ਸਨ। -PTC News


Top News view more...

Latest News view more...