Fri, Apr 26, 2024
Whatsapp

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

Written by  Jashan A -- April 03rd 2019 05:12 PM
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ,ਅੰਮ੍ਰਿਤਸਰ: ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਅਤੇ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਿਮੱਤਰ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੀਵਨ ਕੁਦਰਤੀ ਵਾਤਾਵਰਨ ਨੂੰ ਉਤਸ਼ਾਹਤ ਕਰਨ ਲਈ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਸਾਨੂੰ ਆਪਣੇ ਚੌਗਿਰਦੇ ਅੰਦਰ ਹਰਿਆਵਲ ਪੈਦਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਹੋਰ ਪੜ੍ਹੋ:ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਪਾਵਨ ਸਰੋਵਰ ਦੀ ਕਾਰ ਸੇਵਾ 31 ਮਾਰਚ ਨੂੰ ਹੋਵੇਗੀ ਆਰੰਭ ਉਨ੍ਹਾਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਵੀ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਨਿਸ਼ਾਨ ਸਿੰਘ, ਵਧੀਕ ਮੈਨੇਜਰ ਲਖਵਿੰਦਰ ਸਿੰਘ ਬੱਦੋਵਾਲ, ਹਰਪ੍ਰੀਤ ਸਿੰਘ, ਸੁਪਰਵਾਈਜ਼ਰ ਦਰਸ਼ਨ ਸਿੰਘ, ਕਰਮਜੀਤ ਸਿੰਘ ਤੇ ਬਲਬੀਰ ਸਿੰਘ ਸਹਾਇਕ ਇੰਚਾਰਜ ਗੱਡੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਟਾਫ਼ ਅਤੇ ਸੰਗਤਾਂ ਮੌਜੂਦ ਸਨ। -PTC News


Top News view more...

Latest News view more...