Mon, Apr 29, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

Written by  Jashan A -- February 22nd 2019 06:26 PM
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ ਤੇ ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਸੁਖਰਾਜ ਸਿੰਘ, ਸਤਨਾਮ ਸਿੰਘ ਤੇ ਬਘੇਲ ਸਿੰਘ, ਨਿਸ਼ਾਨ ਸਿੰਘ, ਮੀਤ ਮੈਨੇਜਰ ਕਸ਼ਮੀਰ ਸਿੰਘ ਆਦਿ ਮੌਜੂਦ ਸਨ। -PTC News


Top News view more...

Latest News view more...