Sat, Apr 20, 2024
Whatsapp

ਅੰਮ੍ਰਿਤਸਰ: ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪ੍ਰਬੰਧਾਂ ਅਤੇ ਰੂਟ ਸਬੰਧੀ ਹੋਈ ਇਕੱਤਰਤਾ

Written by  Jashan A -- July 23rd 2019 04:31 PM -- Updated: July 23rd 2019 05:26 PM
ਅੰਮ੍ਰਿਤਸਰ: ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪ੍ਰਬੰਧਾਂ ਅਤੇ ਰੂਟ ਸਬੰਧੀ ਹੋਈ ਇਕੱਤਰਤਾ

ਅੰਮ੍ਰਿਤਸਰ: ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪ੍ਰਬੰਧਾਂ ਅਤੇ ਰੂਟ ਸਬੰਧੀ ਹੋਈ ਇਕੱਤਰਤਾ

ਅੰਮ੍ਰਿਤਸਰ: ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪ੍ਰਬੰਧਾਂ ਅਤੇ ਰੂਟ ਸਬੰਧੀ ਹੋਈ ਇਕੱਤਰਤਾ ਨਗਰ ਕੀਰਤਨ ਦਾ ਅਟਾਰੀ ਸਰਹੱਦ ਵਿਖੇ ਹੋਵੇਗਾ ਸ਼ਾਨਦਾਰ ਸਵਾਗਤ: ਭਾਈ ਲੌਂਗੋਵਾਲ ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 1 ਅਗਸਤ 2019 ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਰੂਟ ਅਤੇ ਸਵਾਗਤੀ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਹੋਈ, ਜਿਸ ਵਿਚ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਮਨਜਿੰਦਰ ਸਿੰਘ ਸਿਰਸਾ, ਦਰਬਾਰਾ ਸਿੰਘ ਗੁਰੂ, ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਨਗਰ ਕੀਰਤਨ ਦੇ ਵਾਹਗਾ ਸਰਹੱਦ ਵਿਖੇ ਪੁੱਜਣ ’ਤੇ ਸ਼ਾਨਦਾਰ ਸਵਾਗਤ ਹੋਵੇਗਾ। ਇਥੇ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਤ ਸਮਾਜ, ਸਭਾ-ਸੁਸਾਇਟੀਆਂ ਤੋਂ ਇਲਾਵਾ ਹੋਰਨਾਂ ਧਰਮਾਂ ਦੇ ਨੁਮਾਇੰਦੇ ਮੌਜੂਦ ਹੋਣਗੇ। ਉਨ੍ਹਾਂ ਆਖਿਆ ਕਿ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸ਼ਮੂਲੀਅਤ ਲਈ ਕਿਹਾ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਸਬ-ਕਮੇਟੀ ਦੇ ਆਗੂ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦਾ 1 ਅਗਸਤ ਤੋਂ ਲੈ ਕੇ 30 ਅਗਸਤ ਤੱਕ ਦਾ ਰੂਟ ਤੈਅ ਕਰ ਲਿਆ ਗਿਆ ਹੈ, ਜਿਸ ਦੀਆਂ ਤਿਆਰੀਆਂ ਲਈ ਅਗਾਊਂ ਟੀਮਾਂ ਭੇਜੀਆਂ ਜਾ ਰਹੀਆਂ ਹਨ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਨਮਿਤ ਅੰਤਿਮ ਅਰਦਾਸ ਸਮਾਗਮ 24 ਜੁਲਾਈ ਨੂੰ ਉਨ੍ਹਾਂ ਦੱਸਿਆ ਕਿ 17 ਰਾਜਾਂ ਤੱਕ ਨਗਰ ਕੀਰਤਨ ਪਹੁੰਚ ਕਰੇਗਾ, ਜਿਨ੍ਹਾਂ ਵਿੱਚੋਂ 9 ਰਾਜਾਂ ਦਾ ਪ੍ਰੋਗਰਾਮ ਬਣਾ ਲਿਆ ਗਿਆ ਹੈ ਅਤੇ ਬਾਕੀ ਦੇ ਪ੍ਰੋਗਰਾਮ ਅਗਲੇ ਹਫ਼ਤੇ ਉਲੀਕ ਲਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ, ਦਰਬਾਰਾ ਸਿੰਘ ਗੁਰੂ, ਬਲਦੇਵ ਸਿੰਘ ਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸਖੁਸ਼ਵਿੰਦਰ ਸਿੰਘ ਭਾਟੀਆ, ਪੀ. ਐਸ. ਪਸਰੀਚਾ, ਸ਼ਿੰਗਾਰਾ ਸਿੰਘ ਲੋਹੀਆਂ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਗੁਰਮੀਤ ਸਿੰਘ ਬੂਹ, ਜਰਨੈਲ ਸਿੰਘ ਡੋਗਰਾਂਵਾਲਾ, ਬਲਦੇਵ ਸਿੰਘ ਚੂੰਘਾਂ, ਕਰਨੈਲ ਸਿੰਘ ਪੰਜੋਲੀ, ਸਰਵਣ ਸਿੰਘ ਕੁਲਾਰ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਗੁਰਿੰਦਰਪਾਲ ਸਿੰਘ ਗੋਰਾ, ਅਜਮੇਰ ਸਿੰਘ ਖੇੜਾ,  ਭਾਈ ਅਜਾਇਬ ਸਿੰਘ ਅਭਿਆਸੀ,ਸੁਖਵਰਸ਼ ਸਿੰਘ ਪੰਨੂ, ਬਲਦੇਵ ਸਿੰਘ ਕਿਆਮਪੁਰ, ਹਰਭਜਨ ਸਿੰਘ ਮਸਾਣਾ, ਸੁਰਜੀਤ ਸਿੰਘ ਕੰਗ, ਬੀਬੀ ਗੁਰਪ੍ਰੀਤ ਕੌਰ, ਜਸਬੀਰ ਸਿੰਘ ਧਾਮ, ਪਰਮਜੀਤ ਸਿੰਘ ਚੰਡੋਕ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ ਆਦਿ ਮੌਜੂਦ ਸਨ। -PTC News


Top News view more...

Latest News view more...