Tue, Apr 23, 2024
Whatsapp

ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਿਰੁੱਧ ਪ੍ਰਚਾਰ ’ਤੇ ਜਥੇਦਾਰ ਪੰਜੋਲੀ ਨੇ ਦਿੱਤੀ ਤਿੱਖੀ ਪ੍ਰੀਕਿਰਿਆ

Written by  Jashan A -- August 27th 2019 05:00 PM
ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਿਰੁੱਧ ਪ੍ਰਚਾਰ ’ਤੇ ਜਥੇਦਾਰ ਪੰਜੋਲੀ ਨੇ ਦਿੱਤੀ ਤਿੱਖੀ ਪ੍ਰੀਕਿਰਿਆ

ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਿਰੁੱਧ ਪ੍ਰਚਾਰ ’ਤੇ ਜਥੇਦਾਰ ਪੰਜੋਲੀ ਨੇ ਦਿੱਤੀ ਤਿੱਖੀ ਪ੍ਰੀਕਿਰਿਆ

ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਿਰੁੱਧ ਪ੍ਰਚਾਰ ’ਤੇ ਜਥੇਦਾਰ ਪੰਜੋਲੀ ਨੇ ਦਿੱਤੀ ਤਿੱਖੀ ਪ੍ਰੀਕਿਰਿਆ ਸ਼੍ਰੋਮਣੀ ਕਮੇਟੀ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਨਜ਼ਰਅੰਦਾਜ਼ ਕਰਨਾ ਮੰਦਭਾਗਾ- ਜਥੇ: ਪੰਜੋਲੀ ਅੰਮ੍ਰਿਤਸਰ: ਸੋਸ਼ਲ ਮੀਡੀਆ ’ਤੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਜਥੇਦਾਰ ਪੰਜੋਲੀ ਨੇ ਆਖਿਆ ਕਿ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਮਗਰੋਂ ਹੋਂਦ ਵਿਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਵਿਲੱਖਣ ਇਤਿਹਾਸ ਅਤੇ ਪ੍ਰਾਪਤੀਆਂ ਹਨ, ਪਰੰਤੂ ਕੁਝ ਲੋਕ ਜਾਣਬੁੱਝ ਕੇ ਇਸ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਦੇ ਯਤਨ ਵਿਚ ਹਨ। ਉਨ੍ਹਾਂ ਕਿਹਾ ਕਿ ਇਸ ਮਾਣਮੱਤੀ ਸੰਸਥਾ ਵਿਰੁੱਧ ਪ੍ਰਾਪੇਗੰਡਾ ਅਤਿ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਕਦੀ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਨਿਤ ਦਿਨ ਸੰਸਥਾ ਵਿਰੁੱਧ ਨੀਤੀਗਤ ਪ੍ਰਚਾਰ ਕਰਨ ਵਾਲੇ ਲੋਕ ਇਸ ਦੀਆਂ ਸਾਰੀਆਂ ਪ੍ਰਾਪਤੀਆਂ ਨੂੰ ਨਜ਼ਰਅੰਦਾਜ਼ ਕਰਕੇ ਬੋਲਣ ਵਿਚ ਆਪਣੀ ਸ਼ਾਨ ਸਮਝਦੇ ਹਨ, ਪਰੰਤੂ ਉਹ ਇਹ ਭੁੱਲ ਜਾਂਦੇ ਹਨ ਕਿ ਇਸ ਸੰਸਥਾ ਨੇ ਆਪਣੀ ਸਥਾਪਨਾ ਦੇ ਸਮੇਂ ਤੋਂ ਲੈ ਕੇ ਸਿੱਖ ਕੌਮ ਦੀ ਅਵਾਜ਼ ਬੁਲੰਦ ਕੀਤੀ ਹੈ। ਜਦੋਂ ਵੀ ਕਿਤੇ ਸਿੱਖਾਂ ਨੂੰ ਕਿਸੇ ਮੁਸ਼ਕਲ ਵਿੱਚੋਂ ਲੰਘਣਾ ਪਿਆ ਤਾਂ ਸ਼੍ਰੋਮਣੀ ਕਮੇਟੀ ਨੇ ਮੋਹਰੀ ਭੂਮਿਕਾ ਅਦਾ ਕੀਤੀ। ਉਨ੍ਹਾਂ ਆਖਿਆ ਕਿ ਇਸ ਵੱਲੋਂ ਕੀਤੇ ਗਏ ਸਮਾਜ ਭਲਾਈ ਦੇ ਕਾਰਜ ਯਾਦ ਰੱਖਣ ਯੋਗ ਹਨ। ਜੋਧਪੁਰ ਜ਼ੇਲ੍ਹ ਦੇ ਨਜ਼ਰਬੰਦਾਂ ਲਈ ਸਹਾਇਤਾ, 1984 ਦੇ ਪੀੜਤਾਂ ਦੀ ਮੱਦਦ, ਜ਼ੇਲ੍ਹਾਂ ’ਚ ਬੰਦੀ ਸਿੰਘਾਂ ਦੀ ਸਾਰ, ਧਰਮੀ ਫ਼ੌਜੀਆਂ ਨੂੰ ਸਹਾਇਤਾ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀਆਂ ਇਸ ਸੰਸਥਾ ਦੇ ਹਿੱਸੇ ਆਇਆ ਹੈ। ਇਹ ਕੋਈ ਪਬਲੀਸਿਟੀ ਦੇ ਨਜ਼ਰੀਏ ਤੋਂ ਨਹੀਂ ਹੈ, ਸਗੋਂ ਇਹ ਰਿਕਾਰਡ ਦਾ ਹਿੱਸਾ ਹੈ। ਇਸ ਤੋਂ ਇਲਾਵਾ ਕੁਦਰਤੀ ਆਫ਼ਤਾਂ ਸਮੇਂ ਸ਼੍ਰੋਮਣੀ ਕਮੇਟੀ ਨੇ ਜੋ ਕਾਰਜ ਕੀਤੇ ਉਹ ਮਿਸਾਲੀ ਹਨ। ਜੰਮੂ ਕਸ਼ਮੀਰ ਵਿਖੇ ਹੜ੍ਹ ਪੀੜਤਾਂ ਦੀ ਬਾਂਹ ਫੜ੍ਹਨੀ, ਨੇਪਾਲ, ਲੇਹ ਲਦਾਖ, ਉਤਰਾਖੰਡ ਆਦਿ ਥਾਵਾਂ ’ਤੇ ਇਸ ਦੀਆਂ ਸਮਾਜ ਭਲਾਈ ਗਤੀਵਿਧੀਆਂ ਅਤੇ ਕੈਂਸਰ ਪੀੜਤਾਂ ਨੂੰ ਕਰੋੜਾਂ ਰੁਪਏ ਦੀ ਦਿੱਤੀ ਸਹਾਇਤਾ ਇਤਿਹਾਸ ਦਾ ਹਿੱਸਾ ਹਨ। ਜਥੇਦਾਰ ਪੰਜੋਲੀ ਨੇ ਆਖਿਆ ਕਿ ਸਿੱਖ ਪੰਥ ਦੀਆਂ ਸੰਸਥਾਵਾਂ ਨੂੰ ਢਾਹ ਲਗਾਉਣ ਵਾਲੇ ਲੋਕ ਕਿਸੇ ਦੇ ਮਿੱਤ ਨਹੀਂ ਹੁੰਦੇ ਅਤੇ ਉਨ੍ਹਾਂ ਦੀ ਇਕ ਮਾਤਰ ਮਨਸ਼ਾ ਕੇਵਲ ਆਪਣੇ ਮਨਸੂਬਿਆਂ ਦੀ ਪੂਰਤੀ ਕਰਨਾ ਹੁੰਦਾ ਹੈ। ਉਨ੍ਹਾਂ ਸੰਗਤ ਨੂੰ ਸੁਚੇਤ ਕਰਦਿਆਂ ਆਖਿਆ ਕਿ ਸੋਸ਼ਲ ਮੀਡੀਆ ’ਤੇ ਅਜਿਹੀਆਂ ਘਟੀਆ ਪੋਸਟਾਂ ਨੂੰ ਸਿਰੇ ਤੋਂ ਨਕਾਰਿਆ ਜਾਵੇ। -PTC News


Top News view more...

Latest News view more...