Advertisment

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਬੰਧੀ ਮੁੱਖ ਜਥਾ 30 ਜੁਲਾਈ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ

author-image
Jashan A
Updated On
New Update
ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਬੰਧੀ ਮੁੱਖ ਜਥਾ 30 ਜੁਲਾਈ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ
Advertisment
ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਬੰਧੀ ਮੁੱਖ ਜਥਾ 30 ਜੁਲਾਈ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ,ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭੇ ਜਾਣ ਵਾਲੇ ਨਗਰ ਕੀਤਰਨ ਲਈ ਮੁੱਖ ਜਥਾ 30 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 500 ਤੋਂ ਵੱਧ ਸ਼ਰਧਾਲੂਆਂ ਦਾ ਜਥਾ 30 ਜੁਲਾਈ ਨੂੰ ਸਵੇਰੇ 9 ਵਜੇ ਸ਼੍ਰੋਮਣੀ ਕਮੇਟੀ ਦਫਤਰ ਤੋਂ ਅਟਾਰੀ ਸਰਹੱਦ ਲਈ ਚਾਲੇ ਪਾਵੇਗਾ, ਜਿਥੋਂ ਸੜਕੀ ਮਾਰਗ ਰਾਹੀਂ ਪਾਕਿਸਤਾਨ ਦਾਖਲ ਹੋਵੇਗਾ। ਹੋਰ ਪੜ੍ਹੋ: ਕਿਸਾਨਾਂ -ਮਜ਼ਦੂਰਾਂ ਨੇ 2 ਦਿਨਾਂ ਤੋਂ ਨਹੀਂ ਚੱਲਣ ਦਿੱਤੀਆਂ ਰੇਲਾਂ ,ਪ੍ਰਸ਼ਾਸਨ ਨੇ ਕਿਸਾਨਾਂ ਨੂੰ ਮਨਾਉਣ ਲਈ ਲਾਇਆ ਅੱਡੀ-ਚੋਟੀ ਦਾ ਜ਼ੋਰ ਉਨ੍ਹਾਂ ਦੱਸਿਆ ਕਿ ਜਥੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਪਰੰਤੂ ਜੋ ਸ਼ਰਧਾਲੂ ਆਪਣੇ ਸਾਧਨ ਰਾਹੀਂ ਆਟਰੀ ਜਾਣਾ ਜਾਣਾ ਚਾਹੁੰਦੇ ਹਨ ਉਹ ਸਵੇਰੇ 9:30 ਵਜੇ ਤੱਕ ਉਥੇ ਪੁੱਜ ਜਾਣ। ਉਨ੍ਹਾਂ ਕਿਹਾ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ ਭਲਕੇ 29 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। -PTC News-
punjabi-news amritsar-news latest-punjabi-news amritsar-news-in-punjabi latest-amritsar-news nagar-kirtan-news latest-nagar-kirtan-news nagar-kirtan-news-in-punjabi
Advertisment

Stay updated with the latest news headlines.

Follow us:
Advertisment