Tue, Apr 23, 2024
Whatsapp

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

Written by  Jashan A -- December 15th 2018 05:16 PM
ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। [caption id="attachment_229046" align="aligncenter" width="300"]sgpc ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ[/caption] ਇਸ ਸੰਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ 7 ਜਨਵਰੀ 2019 ਤੀਕ ਜਮ੍ਹਾਂ ਕਰਵਾਉਣ। ਹੋਰ ਪੜ੍ਹੋ:ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਸੁਪ੍ਰਿੰਟੈਂਡੈਂਟ ਸ. ਥਾਨ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ ਅਤੇ ਇਸ ਤੋਂ ਇਲਾਵਾ ਪਾਸਪੋਰਟ ਸਾਈਜ ਦੀ ਫੋਟੋਆਂ ਵੀ ਨਾਲ ਲਗਾਉਣ। [caption id="attachment_229045" align="aligncenter" width="300"]sgpc ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ[/caption] ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ 13-10-2019 ਤੀਕ ਹੋਣੀ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ-ਵੱਧ ਤੋਂ ਵੀਜ਼ੇ ਲਗਵਾਏ ਜਾ ਸਕਣ। -PTC News


Top News view more...

Latest News view more...