Sat, Apr 27, 2024
Whatsapp

ਸ਼੍ਰੋਮਣੀ ਕਮੇਟੀ ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਮੰਗੇ ਪਾਸਪੋਰਟ

Written by  Jashan A -- July 24th 2019 05:21 PM
ਸ਼੍ਰੋਮਣੀ ਕਮੇਟੀ ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਮੰਗੇ ਪਾਸਪੋਰਟ

ਸ਼੍ਰੋਮਣੀ ਕਮੇਟੀ ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਮੰਗੇ ਪਾਸਪੋਰਟ

ਸ਼੍ਰੋਮਣੀ ਕਮੇਟੀ ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਮੰਗੇ ਪਾਸਪੋਰਟ 10 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ ਸ਼ਰਧਾਲੂ ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2019 ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ। ਹੋਰ ਪੜ੍ਹੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਰਾਖੰਡ ਦੇ ਸਿਤਾਰਗੰਜ ਵਿਚ ਵਿਸ਼ਾਲ ਗੁਰਮਤਿ ਸਮਾਗਮ ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ। -PTC News


Top News view more...

Latest News view more...