Wed, Apr 24, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ

Written by  Jashan A -- May 27th 2019 04:28 PM -- Updated: May 27th 2019 04:29 PM
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਅਲੌਕਿਕ ਜਲੌ ਸਜਾਏ ਗਏ। [caption id="attachment_300481" align="aligncenter" width="300"]asr ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ[/caption] ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਸਮੇਂ ਭਾਈ ਅਮਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਗੁਰਬਾਣੀ ਦਾ ਪਾਵਨ ਹੁਕਮਨਾਮਾ ਭਾਈ ਦਿਲਬਾਗ ਸਿੰਘ ਨੇ ਲਿਆ। ਗੁਰਤਾ ਗੱਦੀ ਦਿਵਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸੇ ਦੌਰਾਨ ਗੁਰਦੁਆਰਾ ਬੀਬੀ ਕੌਲਾਂ ਜੀ (ਕੌਲਸਰ) ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। [caption id="attachment_300482" align="aligncenter" width="300"]asr ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ[/caption] ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਬਘੇਲ ਸਿੰਘ ਤੇ ਸ. ਨਿਸ਼ਾਨ ਸਿੰਘ, ਇੰਚਾਰਜ ਸ. ਗੁਰਬਖ਼ਸ਼ੀਸ ਸਿੰਘ ਆਦਿ ਹਾਜ਼ਰ ਸਨ। ਛੇਵੇਂ ਪਾਤਸ਼ਾਹ ਜੀ ਦੀ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ ਅਤੇ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਵੇਗੀ। -PTC News


Top News view more...

Latest News view more...