Sat, Apr 27, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲੇ ਆਯੋਜਿਤ

Written by  Jashan A -- September 25th 2019 02:35 PM
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲੇ ਆਯੋਜਿਤ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲੇ ਆਯੋਜਿਤ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲੇ ਆਯੋਜਿਤ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 38 ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਧਾਰਮਿਕ ਕਵਿਤਾਵਾਂ ਦੀ ਬਾਖੂਬੀ ਪੇਸ਼ਕਾਰੀ ਕੀਤੀ। ਦੱਸਣਯੋਗ ਹੈ ਕਿ ਕਵਿਤਾ ਮੁਕਾਬਲਿਆਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਵਿਚ ਕੁਝ ਬੱਚੇ ਨੇਤਰਹੀਣ ਬੱਚਿਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਨਿਰਣਾਕਾਰ ਵਜੋਂ ਡਾ. ਹਰੀ ਸਿੰਘ ਜਾਚਕ,ਸੁਰਿੰਦਰ ਸਿੰਘ ਨਿਮਾਣਾ ਤੇ ਬੀਬੀ ਰਾਜਵਿੰਦਰ ਕੌਰ ਨੇ ਸੇਵਾ ਨਿਭਾਈ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਵਿੱਚੋਂ ਸਥਾਨ ਗ੍ਰਹਿਣ ਕਰਨ ਵਾਲੇ ਬੱਚਿਆਂ ਨੂੰ ਗੁਰਪੁਰਬ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਅੱਜ ਹੋਏ ਕਵਿਤਾ ਮੁਕਾਬਲਿਆਂ ਦੌਰਾਨ ਮੌਕੇ ਵਧੀਕ ਮੈਨੇਜਰ ਬਘੇਲ ਸਿੰਘ, ਕਾਬਲ ਸਿੰਘ ਸੁਪਰਵਾਈਜ਼ਰ, ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ, ਸਕਾਲਰ ਡਾ. ਰਣਜੀਤ ਕੌਰ ਪੰਨਵਾਂ, ਰਾਜਵਿੰਦਰ ਸਿੰਘ ਜੋਗਾ, ਪ੍ਰਚਾਰਕ ਭਾਈ ਅਮਰ ਸਿੰਘ ਆਦਿ ਮੌਜੂਦ ਸਨ। -PTC News


Top News view more...

Latest News view more...