ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੇ ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ
ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੇ ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ,ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। [caption id="attachment_226448" align="aligncenter" width="300"] ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੇ ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ[/caption] ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੁਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 10 ਦਸੰਬਰ ਨੂੰ ਪਾਏ ਜਾਣਗੇ। [caption id="attachment_226447" align="aligncenter" width="300"] ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੇ ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ[/caption] ਜਿਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਸਮੁੱਚੀ ਲੀਡਰਸ਼ਿਪ ਸਮੇਤ ਜੋੜੇ ਸਾਫ਼ ਕਰਨ ਦੀ ਸੇਵਾ ਨਿਭਾਈ ਤੇ ਉਸ ਤੋਂ ਬਾਅਦ ਸਮੁੱਚੀ ਲੀਡਰਸ਼ਿਪ ਵੱਲੋਂ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਪਹੁੰਚ ਕੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਨਿਭਾਈ। [caption id="attachment_226446" align="aligncenter" width="300"] ਅਕਾਲੀ ਦਲ ਸਮੁੱਚੀ ਲੀਡਰਸ਼ਿਪ ਨੇ ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ[/caption] ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਦੀ ਮੁਆਫੀ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਜਾ ਰਹੀ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਨੂੰ ਲੈ ਕੇ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਅਤੇ ਪਾਰਟੀ ਵਰਕਰ ਵੀ ਪਹੁੰਚੇ। -PTC News