
ਸਿੱਧੂ ਮੂਸੇਵਾਲਾ ਪਹੁੰਚਿਆ ਸ੍ਰੀ ਅੰਮ੍ਰਿਤਸਰ ਸਾਹਿਬ, ਵਿਵਾਦ ਮਗਰੋਂ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਮਾਈ ਭਾਗੋ ਵਿਵਾਦ ਮਗਰੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਹਿਲੀ ਵਾਰ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ, ਜਿਥੇ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਮਿਲੀ ਜਾਣਕਾਰੀ ਮੁਤਾਬਕ ਸਿੱਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਨਹੀਂ ਹੋ ਸਕੀ।
ਹੋਰ ਪੜ੍ਹੋ: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਤੁਹਾਨੂੰ ਦੱਸ ਦਈਏ ਕਿ ਅੜਬ ਮੁਟਿਆਰਾਂ ਗਾਣੇ ਨੂੰ ਲੈ ਕੇ ਵਿਵਾਦ ਹੋਇਆ ਸੀ। ਗਾਣੇ 'ਚ ਮਾਈ ਭਾਗੋ ਦੇ ਜ਼ਿਕਰ 'ਤੇ ਵਿਵਾਦ ਹੋਇਆ ਸੀ। ਵਿਵਾਦ ਨੂੰ ਲੈ ਕੇ ਸਿੱਧੂ ਮੂਸੇ ਵਾਲਾ ਮੁਆਫੀ ਮੰਗ ਚੁੱਕਾ ਹੈ।
-PTC News