Fri, Apr 19, 2024
Whatsapp

ਸਿੱਧੂ ਮੂਸੇ ਵਾਲਾ ਨੇ ਮੇਲ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫੀ

Written by  Jashan A -- September 25th 2019 09:07 PM
ਸਿੱਧੂ ਮੂਸੇ ਵਾਲਾ ਨੇ ਮੇਲ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫੀ

ਸਿੱਧੂ ਮੂਸੇ ਵਾਲਾ ਨੇ ਮੇਲ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫੀ

ਸਿੱਧੂ ਮੂਸੇ ਵਾਲਾ ਨੇ ਮੇਲ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫੀ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਕੋਲੋਂ ਮੁਆਫੀ ਮੰਗ ਲਈ ਹੈ। ਮੂਸੇ ਵਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੇਲ ਭੇਜ ਕੇ ਮੁਆਫ਼ੀ ਮੰਗੀ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਨੇ ਨਵੰਬਰ 'ਚ ਪੇਸ਼ ਹੋ ਕੇ ਗਲਤੀ ਬਖਸ਼ਾਉਣ ਲਈ ਸਮਾਂ ਮੰਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਦੇਸ਼ ਹੋਣ ਕਾਰਨ ਬਾਅਦ 'ਚ ਫੈਸਲਾ ਲਿਆ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇ ਵਾਲਾ ਨੇ ਮੁਆਫੀ ਆਪਣੇ ਇਕ ਗੀਤ ਨੂੰ ਲੈ ਕੇ ਮੰਗੀ ਹੈ, ਜਿਸ 'ਚ ਉਨ੍ਹਾਂ ਨੇ ਮਾਈ ਭਾਗੋ ਜੀ ਦਾ ਜ਼ਿਕਰ ਕੀਤਾ ਸੀ। ਹੋਰ ਪੜ੍ਹੋ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਵੱਗਿਆ ਕਰ ਰਿਹਾ ਹੈ: ਸ਼੍ਰੋਮਣੀ ਅਕਾਲੀ ਦਲ ਇਸ ਗੀਤ 'ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਵਿਰੋਧ-ਪ੍ਰਦਰਸ਼ਨ ਕੀਤਾ ਗਿਆ ਸੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸਿੱਧੂ ਨੇ ਗੀਤ 'ਤੇ ਵਿਵਾਦ ਸ਼ੁਰੂ ਹੁੰਦਾ ਦੇਖ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਵੀ ਮੁਆਫੀ ਮੰਗ ਲਈ ਸੀ। -PTC News


Top News view more...

Latest News view more...