ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ

asr
ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ

ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ,ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਇਥੇ ਇੱਕ 12ਵੀਂ ਜਮਾਤ ਦੀ ਵਿਦਿਆਰਥਣ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਆਪਣੇ ਹੀ ਜੀਜੇ ਨਾਲ ਫਰਾਰ ਹੋ ਗਈ, ਜਿਸ ਨਾਲ ਸਾਰੇ ਪਾਸੇ ਹੜਕੰਪ ਮੱਚ ਗਿਆ।

asr
ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਇਸ ਲੜਕੀ ਦੀ ਵੱਡੀ ਭੈਣ ਦਾ ਕਹਿਣਾ ਹੈ ਕਿ ਉਸ ਦਾ 5 ਸਾਲ ਪਹਿਲਾਂ ਸਾਗਰ ਨਾਲ ਵਿਆਹ ਹੋਇਆ ਸੀ ਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ।

ਹੋਰ ਪੜ੍ਹੋ:ਹੁਸ਼ਿਆਰਪੁਰ ਦੇ ਪਿੰਡ ਲਾਂਬੜਾ ‘ਚ ਨਿੱਜੀ ਰੰਜਸ਼ ਕਾਰਨ ਮੌਜੂਦਾ ਸਰਪੰਚ ਦਾ ਕੀਤਾ ਕਤਲ

ਕੁਝ ਸਮਾਂ ਬਾਅਦ ਹੀ ਉਸ ਦੇ ਪਤੀ ਤੇ ਭੈਣ ਵਿਚਕਾਰ ਪ੍ਰੇਮ ਸਬੰਧ ਬਣ ਗਏ ਸਨ ਜਿਸ ਕਾਰਨ ਉਹ ਉਸ ਦੀ ਕੁੱਟਮਾਰ ਵੀ ਕਰਦਾ ਸੀ। ਜਿਸ ਦੇ ਚੱਲਦਿਆਂ ਅੱਜ ਉਹ ਉਸਦੀ ਭੈਣ ਨੂੰ ਲੈ ਕੇ ਫਰਾਰ ਹੋ ਗਿਆ।

asr
ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ

ਜਦੋਂ ਇਸ ਘਟਨਾ ਬਾਰੇ ਪਰਿਵਾਰਿਕ ਮੈਂਬਰਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ‘ਚ ਹੈ ਤੇ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੈ ਜਾਂਚ ਜਾਰੀ ਅਤੇ ਜ਼ਲਦੀ ਹੀ ਦੋਹਾਂ ਨੂੰ ਹਿਰਾਸਤ ‘ਚ ਲੈ ਲਿਆ ਜਾਵੇਗਾ।

-PTC News