ਸਾਂਝੇ ਸਮਾਗਮਾਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, SGPC ਦੀ ਸਟੇਜ ‘ਤੇ ਹੀ ਹੋਣਗੇ ਸਮਾਗਮ

Asr

ਸਾਂਝੇ ਸਮਾਗਮਾਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, SGPC ਦੀ ਸਟੇਜ ‘ਤੇ ਹੀ ਹੋਣਗੇ ਸਮਾਗਮ,ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ। ਜਿਸ ‘ਚ ਸਮਾਗਮਾਂ ਸਬੰਧੀ ਕਈ ਅਹਿਮ ਫੈਸਲੇ ਲਏ ਗਏ।

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ ਕਿ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਾਰੇ ਪ੍ਰੋਗਰਾਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਟੇਜ ਤੋਂ ਸਾਂਝੇ ਤੌਰ ‘ਤੇ ਕੀਤੇ ਜਾਣਗੇ।

ਹੋਰ ਪੜ੍ਹੋ: ਸਿੱਖ ਸੰਗਤ ਲਈ ਖੁਸ਼ੀ ਭਰੀ ਖ਼ਬਰ, ਸਾਂਝੀ ਸਟੇਜ ‘ਤੇ ਮਨਾਏ ਜਾਣਗੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ: ਗਿ. ਹਰਪ੍ਰੀਤ ਸਿੰਘ

ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਤਾਬਦੀ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਦੇ ਸਟੇਜ ‘ਤੇ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ‘ਸਟੇਜ ਤੋਂ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਬਾਰੇ ਗੱਲਬਾਤ’ ਹੋਵੇਗੀ।

ਅੱਗੇ ਉਹਨਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ‘ਚ ਰਾਜਨੀਤੀ ਨਾ ਕੀਤੀ ਜਾਵੇ। ਇਸ ਮੌਕੇ ਉਹਨਾਂ ਨੇ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਮੁੱਖ ਮੰਤਰੀ ਸਮੇਤ ਸਮੁੱਚੇ ਖਾਲਸਾ ਪੰਥ ਨੂੰ ਇਸ ਸਮਾਗਮ ‘ਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।

-PTC News