ਮੁੱਖ ਖਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਨੂੰ "ਮੂਲ ਮੰਤਰ" ਦਾ ਜਾਪ ਕਰਨ ਦੀ ਅਪੀਲ

By Jashan A -- October 23, 2019 1:49 pm

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਨੂੰ "ਮੂਲ ਮੰਤਰ" ਦਾ ਜਾਪ ਕਰਨ ਦੀ ਅਪੀਲ,ਸ੍ਰੀ ਅੰਮ੍ਰਿਤਸਰ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆ ਭਰ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਸੰਗਤਾਂ ਵੱਲੋਂ ਵੱਡੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ।

Asrਅਜਿਹੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਲੈਟਰ ਜਾਰੀ ਕੀਤਾ ਗਿਆ ਹੈ, ਜਿਸ 'ਚ ਲਿਖਿਆ ਹੈ ਕਿ ਪ੍ਰਕਾਸ਼ ਪੁਰਬ ਮੌਕੇ "ਗੁਰਬਾਣੀ ਗਾਵਹ ਭਾਈ" ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਸੰਸਾਰ ਭਰ 'ਚ ਵਸਦੇ ਸਮੁੱਚੇ ਗੁਰੂ ਪੰਥ ਨੂੰ ਅਪੀਲ ਕੀਤੀ ਹੈ ਕਿ ਮਿਤੀ 1 ਨਵੰਬਰ ਤੋਂ 12 ਨਵੰਬਰ ਤੱਕ ਰੋਜ਼ਾਨਾ ਸ਼ਾਮ 5 ਵਜੇ ਜਿਥੇ-ਜਿਥੇ ਵੀ ਹੋਣ 10 ਮਿੰਟ ਤੱਕ ਮੂਲ ਮੰਤਰ ਦਾ ਜਾਪ ਕਰਨ।

ਹੋਰ ਪੜ੍ਹੋ:ਸਾਂਝੇ ਸਮਾਗਮਾਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਆਗਤ

Asrਤੁਹਾਨੂੰ ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਥਾਂ-ਥਾ 'ਤੇ ਗੁਰਮਿਤ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ। ਜਿਨ੍ਹਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ।

-PTC News

  • Share