Sat, Apr 27, 2024
Whatsapp

ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਯਤਨ ਕੀਤੇ ਤੇਜ

Written by  Jashan A -- March 10th 2019 08:10 PM
ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਯਤਨ ਕੀਤੇ ਤੇਜ

ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਯਤਨ ਕੀਤੇ ਤੇਜ

ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਯਤਨ ਕੀਤੇ ਤੇਜ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਆਉਂਦੇ ਰਸਤਿਆਂ 'ਤੇ ਵਰਟੀਕਲ ਗਾਰਡਨ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਥੇ ਰੂਫ ਗਾਰਡਨ ਲਈ ਕਾਰਜ ਆਰੰਭਿਆ ਗਿਆ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਛੱਤ ਉਪਰ ਤਿਆਰ ਕੀਤੀਆਂ ਵਿਸ਼ੇਸ਼ ਕਿਆਰੀਆਂ ਵਿਚ ਬੂਟੇ ਲਗਾਏ ਜਾ ਗਏ ਹਨ, ਜਿਸ ਦਾ ਅਗਲੇ ਦਿਨਾਂ ਵਿਚ ਵਿਸਥਾਰ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਨਾਲ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਅਤੇ ਇਨਕਮ ਟੈਕਸ ਵਿਭਾਗ ਦੇ ਐਡੀਸ਼ਨਲ ਕਮਿਸ਼ਨ ਲੁਧਿਆਣਾ ਸ੍ਰੀ ਰੋਹਿਤ ਮਹਿਰਾ ਵੱਲੋਂ ਛੱਤਾਂ ਉਪਰ ਬੂਟੇ ਲਗਾਉਣ ਲਈ ਵਿਸ਼ੇਸ਼ ਦਿਲਚਸਪੀ ਦਿਖਾਈ ਜਾ ਰਹੀ ਹੈ। ਬੀਤੇ ਕੱਲ੍ਹ ਸ੍ਰੀ ਰੋਹਿਤ ਮਹਿਰਾ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਛੱਤਾਂ ਉਪਰ ਬੂਟੇ ਲਗਾਉਣ ਲਈ ਸਥਾਨਾਂ ਦੀ ਨਿਸ਼ਾਨਦੇਹੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਉਪਰ ਹਰਿਆਵਲ ਲਈ ਕੁਝ ਵੇਲਾਂ ਵੀ ਲਗਾਈਆ ਗਈਆਂ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਣ ਦੀ ਸਮੱਸਿਆ ਅਜੋਕੀ ਵੱਡੀ ਸਮੱਸਿਆ ਹੈ, ਜੋ ਮਨੁੱਖੀ ਸਿਹਤ ’ਤੇ ਬੁਰਾ ਅਸਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਅਤੇ ਇਥੇ ਪ੍ਰਦੂਸ਼ਣ ਨੂੰ ਘਟਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਛੱਤਾਂ 'ਤੇ ਬੂਟੇ ਲਗਾਉਣ ਦਾ ਕਾਰਜ ਆਰੰਭਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਸ਼੍ਰੋਮਣੀ ਕਮੇਟੀ ਦਫ਼ਤਰ ਸਮੂਹ ਦੀਆਂ ਛੱਤਾਂ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅਗਲੇ ਦਿਨਾਂ ਵਿਚ ਸ੍ਰੀ ਗੁਰੂ ਹਰਿਗੋਬਿੰਦ ਨਿਵਾਸ, ਮਾਤਾ ਗੰਗਾ ਜੀ ਨਿਵਾਸ, ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਅਤੇ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੀਆਂ ਛੱਤਾਂ 'ਤੇ ਬੂਟੇ ਲਗਾਏ ਜਾਣਗੇ। ਮੁੱਖ ਸਕੱਤਰ ਅਨੁਸਾਰ ਛੱਤਾਂ ’ਤੇ ਤਿਆਰ ਕੀਤੀਆਂ ਕਿਆਰੀਆਂ ਵਿਚ ਕੋਨਾ ਕਾਰਪਸ ਦੇ ਬੂਟਿਆਂ ਨਾਲ ਚਮੇਲੀ, ਬੋਗਨਵਿਲਾ, ਜੈਸਮੀਨ, ਚਾਂਦਨੀ ਤੇ ਟਿਕੁਨੀਆ ਆਦਿ ਕਿਸਮਾਂ ਦੀਆਂ ਵੇਲਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਅਹਿਮ ਕਾਰਜ ਵਿਚ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਸ੍ਰੀ ਰੋਹਿਤ ਮਹਿਰਾ ਵਿਸ਼ੇਸ਼ ਹਿੱਸਾ ਪਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਪ੍ਰਤਾਪ ਸਿੰਘ, ਹਰਜੀਤ ਸਿੰਘ ਲਾਲੂ ਘੁੰਮਣ, ਸਕੱਤਰ ਸਿੰਘ, ਗੁਰਮੀਤ ਸਿੰਘ ਬੁੱਟਰ, ਕੁਲਵਿੰਦਰ ਸਿੰਘ ਰਮਦਾਸ, ਸੁਲੱਖਣ ਸਿੰਘ ਭੰਗਾਲੀ, ਮਲਕੀਤ ਸਿੰਘ ਬਹਿੜਵਾਲ,ਸੁਖਜਿੰਦਰ ਸਿਮਘ ਆਦਿ ਮੌਜੂਦ ਸਨ। -PTC News


Top News view more...

Latest News view more...