Sat, Apr 20, 2024
Whatsapp

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਸੰਗਤ ਨੇ ਮਾਣਿਆ ਅਨੰਦ

Written by  Jashan A -- October 14th 2019 02:43 PM
ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਸੰਗਤ ਨੇ ਮਾਣਿਆ ਅਨੰਦ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਸੰਗਤ ਨੇ ਮਾਣਿਆ ਅਨੰਦ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਸੰਗਤ ਨੇ ਮਾਣਿਆ ਅਨੰਦ,ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ ਵਿੱਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਹੋਰ ਪੜ੍ਹੋ:ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ SGPC ਤੇ ਪ੍ਰਸ਼ਾਸਨ ਨੇ ਆਰੰਭ ਕੀਤੇ ਸਾਂਝੇ ਉਪਰਾਲੇ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਕੀਰਤਨ ਸਮਾਗਮ ਦੌਰਾਨ ਕੌਮ ਦੇ ਪ੍ਰਸਿੱਧ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਭਾਈ ਸੰਦੀਪ ਸਿੰਘ, ਭਾਈ ਨਰਿੰਦਰ ਸਿੰਘ ਬਨਾਰਸ, ਭਾਈ ਹਰਪਿੰਦਰ ਸਿੰਘ, ਭਾਈ ਪਾਲ ਸਿੰਘ, ਭਾਈ ਸਦਾਸਤਿਸਿਮਰਨ ਸਿੰਘ ਮੀਰੀ ਪੀਰੀ ਰਾਗੀ ਜਥਾ ਯੂ.ਐਸ.ਏ., ਡਾ. ਗੁਰਿੰਦਰ ਸਿੰਘ ਬਟਾਲਾ, ਡਾ. ਗੁਰਨਾਮ ਸਿੰਘ ਪਟਿਆਲਾ, ਭਾਈ ਕਰਮਜੀਤ ਸਿੰਘ ਸ਼ਾਂਤ ਯੂ.ਐਸ.ਏ., ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਸਵਿੰਦਰ ਸਿੰਘ ਯੂ.ਐਸ.ਏ., ਭਾਈ ਮਨਿੰਦਰ ਸਿੰਘ, ਡਾ. ਅਲੰਕਾਰ ਸਿੰਘ ਪਟਿਆਲਾ, ਭਾਈ ਕੁਲਦੀਪ ਸਿੰਘ ਨੇ ਕਾਨੜਾ, ਨਟ ਨਾਰਾਇਣ, ਮਲਾਰ ਆਦਿ ਰਾਗਾਂ ਵਿਚ ਕੀਰਤਨ ਕਰਕੇ ਸੰਗਤ ਨੂੰ ਅਨੰਦਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਹਰਜਿੰਦਰ ਸਿੰਘ ਕੈਰੋਂਵਾਲ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਸਪਾਲ ਸਿੰਘ, ਜਗਜੀਤ ਸਿੰਘ ਜੱਗੀ ਆਦਿ ਮੌਜੂਦ ਸਨ। -PTC News


Top News view more...

Latest News view more...