Thu, Apr 25, 2024
Whatsapp

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ ਮੁਕਾਬਲੇ ਕਰਵਾਏ

Written by  Jashan A -- September 23rd 2019 05:05 PM
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ ਮੁਕਾਬਲੇ ਕਰਵਾਏ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ ਮੁਕਾਬਲੇ ਕਰਵਾਏ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ ਮੁਕਾਬਲੇ ਕਰਵਾਏ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਸ਼ਬਦ-ਵਿਚਾਰ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਸਮੇਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਸ਼ਬਦ ਦੀ ਵਿਚਾਰ ਕੀਤੀ ਗਈ। ਇਸ ਮੁਕਾਬਲੇ ਦੀ ਜੱਜਮੈਂਟ ਦੀ ਸੇਵਾ ਚਰਨ ਸਿੰਘ ਰੀਸਰਚ ਫੈਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ, ਭਾਈ ਸੁਖਰਾਜ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਤੇ ਸਰਵਿੰਦਰ ਸਿੰਘ ਪ੍ਰੋ. ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ ਸ੍ਰੀ ਅੰਮ੍ਰਿਤਸਰ ਨੇ ਨਿਭਾਈ। ਹੋਰ ਪੜ੍ਹੋ: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ ਇਨ੍ਹਾਂ ਮੁਕਾਬਲਿਆਂ ਵਿਚ 28 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਸਾਰੇ ਮੁਕਾਬਲਿਆਂ ਵਿੱਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਗੁਰਪੁਰਬ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਧੀਕ ਮੈਨੇਜਰ ਬਘੇਲ ਸਿੰਘ, ਕਾਬਲ ਸਿੰਘ ਸੁਪਰਵਾਈਜ਼ਰ, ਡਾ. ਰਣਜੀਤ ਕੌਰ ਪੰਨਵਾਂ, ਰਾਜਵਿੰਦਰ ਸਿੰਘ ਜੋਗਾ, ਬੀਬੀ ਸਿਮਰਨਜੀਤ ਕੌਰ ਤੇ ਅਮਰ ਸਿੰਘ ਆਦਿ ਮੌਜੂਦ ਸਨ। -PTC News


Top News view more...

Latest News view more...