Tue, May 7, 2024
Whatsapp

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦੀ ਪੰਕਤੀ ਲਿਖਿਆ ਬੋਰਡ ਸਜਾਇਆ

Written by  Jashan A -- November 04th 2019 04:04 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦੀ ਪੰਕਤੀ ਲਿਖਿਆ ਬੋਰਡ ਸਜਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦੀ ਪੰਕਤੀ ਲਿਖਿਆ ਬੋਰਡ ਸਜਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦੀ ਪੰਕਤੀ ਲਿਖਿਆ ਬੋਰਡ ਸਜਾਇਆ ਗੁਰੂ ਘਰ ਦੇ ਸ਼ਰਧਾਲੂਆਂ ਭਾਈ ਗੁਰਬਚਨ ਸਿੰਘ ਤੇ ਭਾਈ ਸਵਿੰਦਰਪਾਲ ਵੱਲੋਂ ਕਰਵਾਈ ਗਈ ਹੈ ਸੇਵਾ ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦੀ ਪਾਵਨ ਪੰਕਤੀ ‘ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ’ ਲਿਖੇ ਇਕ ਖੂਬਸੂਸਰਤ ਬੋਰਡ ਦੀ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸੇਵਾ ਕਰਵਾਈ ਗਈ ਹੈ। ਇਹ ਪੰਕਤੀ ਦਰਸ਼ਨੀ ਡਿਉੜੀ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਵਿਚ ਸਜਾਈ ਗਈ ਹੈ। ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਲੱਕੜ ਦੇ ਬੋਰਡ ਉੱਪਰ ਤਾਂਬੇ ਨਾਲ ਅੱਖਰ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਤੇ ਸੋਨੇ ਦੇ ਵਰਕ ਹਨ। ਬੀਤੇ ਦਿਨੀਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਨੂੰ ਲਗਾਉਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਸ਼ਰਧਾ ਨਾਲ ਸੇਵਾ ਕਰਵਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਗੁਰੂ ਘਰ ਦੇ ਸ਼ਰਧਾਲੂ ਭਾਈ ਗੁਰਬਚਨ ਸਿੰਘ ਵੱਲੋਂ ਭਾਈ ਸਵਿੰਦਰਪਾਲ ਸਿੰਘ ਦੇ ਸਹਿਯੋਗ ਨਾਲ ਗੁਰਬਾਣੀ ਦੀ ਪਾਵਨ ਪੰਕਤੀ ਨੂੰ ਸੁਨਹਿਰੀ ਦਿੱਖ ਵਿਚ ਤਿਆਰ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਕੀਮਤ ਲਗਭਗ 11 ਲੱਖ ਰੁਪਏ ਹੈ। ਇਹ ਦਰਸ਼ਨੀ ਡਿਉੜੀ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ਪੁੱਲ ’ਤੇ ਸਜਾਈ ਗਈ ਹੈ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਭਾਈ ਪ੍ਰਭਜੋਤ ਸਿੰਘ ਦੇ ਪਰਿਵਾਰ ਭਾਈ ਸਵਿੰਦਰਪਾਲ ਸਿੰਘ ਤੇ ਭਾਈ ਇੰਦਰਪਾਲ ਸਿੰਘ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਹਾਰਮੋਨੀਅਮ ਵੀ ਭੇਟਾ ਕੀਤੇ ਗਏ ਹਨ। ਇਹ ਹਾਰਮੋਨੀਅਮ ਸੁਨਹਿਰੀ ਸ਼ੀਟ ਦੇ ਬਣੇ ਹੋਏ ਹਨ। -PTC News


Top News view more...

Latest News view more...