Sat, Apr 27, 2024
Whatsapp

ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- December 21st 2018 07:32 PM -- Updated: December 21st 2018 07:40 PM
ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਅੰਮ੍ਰਿਤਸਰ: ਕ੍ਰਿਕਟ ਦੇ ਭਗਵਾਨ ਅਖਵਾਉਂਦੇ ਸਚਿਨ ਤੇਂਦੁਲਕਰ ਆਪਣੀ ਪਤਨੀ ਨਾਲ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਉਹਨਾਂ ਨੂੰ ਚਾਹੁਣ ਵਾਲਿਆਂ ਦੀ ਭੀੜ ਇੱਕਠੀ ਹੋ ਗਈ। [caption id="attachment_231098" align="aligncenter" width="300"]sachin ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਕ੍ਰਿਕੇਟ ਦੇ ਭਗਵਾਨ ਸਚਿਨ ਤੇਂਦੁਲਕਰ ਆਪਣੇ ਪਰਿਵਾਰ ਸਮੇਤ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਹਨਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਗੁਰਬਾਣੀ ਵੀ ਸਰਵਣ ਕੀਤੀ। [caption id="attachment_231053" align="aligncenter" width="300"]sachin ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਲਜੀਤ ਸਿੰਘ ਬੇਦੀ ਵਲੋਂ ਸਚਿਨ ਤੇ ਅੰਜਲੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਖਬਰਾਂ ਮੁਤਾਬਕ, ਸਚਿਨ ਕਿਸੇ ਨਿੱਜੀ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਹਨ। ਇਸ ਦੌਰਾਨ ਸਚਿਨ ਤੇਂਦੁਲਕਰ ਜਲ੍ਹਿਆਂਵਾਲਾ ਬਾਗ ਵਿਖੇ ਵੀ ਗਏ, ਜਿੱਥੇ ਮੀਡੀਆ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਖਬਰਾਂ ਮੁਤਾਬਕ, ਸਚਿਨ ਅੰਮ੍ਰਿਤਸਰ ਵਿਖੇ ਕਿਸੇ ਨਿੱਜੀ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਹਨ। -PTC News


Top News view more...

Latest News view more...