Sat, Apr 20, 2024
Whatsapp

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਸਬ ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਆਤਮਹੱਤਿਆ

Written by  Jashan A -- December 19th 2018 02:22 PM -- Updated: December 19th 2018 02:23 PM
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਸਬ ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਆਤਮਹੱਤਿਆ

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਸਬ ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਆਤਮਹੱਤਿਆ

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਸਬ ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਆਤਮਹੱਤਿਆ,ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਇੱਕ ਅਜਿਹਾ ਮਾਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਹਾਡੀ ਵੀ ਰੂਹ ਕੰਬ ਜਾਵੇਗੀ। ਦਰਅਸਲ ਇਹ ਮਾਮਲਾ ਇੱਕ ਸਬ ਇੰਸਪੈਕਟਰ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਹੱਤਿਆ ਕਰਨ ਦਾ ਹੈ। [caption id="attachment_230193" align="aligncenter" width="300"]amritsar ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਸਬ ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਆਤਮਹੱਤਿਆ[/caption] ਦੱਸਿਆ ਜਾ ਰਿਹਾ ਹੈ ਕਿ ਇਹ ਸਬ ਇੰਸਪੈਕਟਰ ਪੁਲਿਸ ਟਾਊਨ ਜੰਡਿਆਲਾ ਗੁਰੂ ਦਾ ਇੰਚਾਰਜ ਸੀ। ਮ੍ਰਿਤਕ ਦੀ ਪਹਿਚਾਣ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਵਜੋਂ ਹੋਈ ਹੈ। ਹੋਰ ਪੜ੍ਹੋ:ਨਾਭਾ ਦੀ ਅਨਾਜ ਮੰਡੀ ਵਿਖੇ ਲੁਟੇਰਿਆਂ ਨੇ ਐੱਸਬੀਆਈ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ ਪੰਜਾਹ ਲੱਖ ਰੁਪਏ ਲੁੱਟੇ ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਸਤਿੰਦਰਪਾਲ ਸਿੰਘ ਕਿਸੇ ਪ੍ਰੇਸ਼ਾਨੀ 'ਚ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ। [caption id="attachment_230195" align="aligncenter" width="300"]amritsar ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਸਬ ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਆਤਮਹੱਤਿਆ[/caption] ਇਸ ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ਉੱਤੇ ਪਹੁੰਚੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ.ਪਰਮਪਾਲ ਸਿੰਘ ਨੇਕਿਹਾ ਕਿ ਸਤਿੰਦਰਪਾਲ ਸਿੰਘ ਇਕ ਬਹਾਦਰ ਪੁਲਿਸ ਅਫ਼ਸਰ ਸੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਪੀ. (ਡੀ) ਹਰਪਾਲ ਸਿੰਘ ਵੀ ਸਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। -PTC News


Top News view more...

Latest News view more...