Advertisment

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

author-image
Jashan A
Updated On
New Update
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)
Advertisment
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। publive-imageਤੁਹਾਨੂੰ ਦੱਸ ਦੇਈਏ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਭੋਗ ਸ੍ਰੀ ਅਖੰਡ ਪਾਠ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ। ਹੋਰ ਪੜ੍ਹੋ: 
Advertisment
ਪ੍ਰਕਾਸ਼ ਸਿੰਘ ਬਾਦਲ ਦੇ ਯਤਨਾਂ ਸਦਕਾ ਮੋਟਰਾਂ ਦੇ ਬਿਜਲੀ ਦੇ ਬਿੱਲ ਹੋਏ ਮੁਆਫ਼: ਸੁਖਬੀਰ ਸਿੰਘ ਬਾਦਲ publive-imageਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਗੁਰੂ ਘਰ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕਰਦਿਆਂ ਵਿਰਾਸਤੀ ਮਾਰਗ ਬਣਾਇਆ ਗਿਆ ਸੀ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਨੂੰ ਵਿਰਾਸਤੀ ਦਿਖ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਮੌਜੂਦਾ ਸਰਕਾਰ ਵਿਰਾਸਤੀ ਮਾਰਗ ਦੀ ਸਾਂਭ ਸੰਭਾਲ ਰੱਖਣ 'ਚ ਨਾਕਾਮ ਰਹੀ ਹੈ। ਇਸ ਮੌਕੇ ਉਹਨਾਂ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕਸਦਿਆਂ ਕਿਹਾ ਕਿ ਸੂਬੇ ਦਾ ਕੰਮ ਚਲਾਉਣ ਲਈ ਮੁੱਖ ਮੰਤਰੀ ਮਿੰਨੀ ਸਕੱਤਰੇਤ ਪਹਾੜਾਂ 'ਚ ਬਣਾਉਣ ਕਿਉਂਕਿ ਉਹਨਾਂ ਦਾ ਪਹਾੜਾਂ ਪ੍ਰਤੀ ਕਾਫੀ ਪ੍ਰੇਮ ਹੈ। publive-imageਅੱਗੇ ਉਹਨਾਂ ਨੇ ਕਿਹਾ ਕਿ ਆਟਾ ਦਾਲ ਸਕੀਮ ਦਾ ਸਿਆਸੀਕਰਨ ਕੀਤਾ ਜਾ ਰਿਹਾ ਅਤੇ ਕਾਂਗਰਸੀ ਆਗੂਆਂ ਦੇ ਇਸ਼ਾਰੇ ਤੇ ਅਕਾਲੀ ਸਮਰਥਕਾਂ ਦੇ ਨੀਲੇ ਕਾਰਡ ਕੱਟੇ ਜਾ ਰਹੇ ਹਨ। -PTC News-
punjab-news amritsar amritsar-news latest-punjab-news latest-amritsar-news sukhbir-badal-news news-in-punjab latest-sukhbir-badal-news
Advertisment

Stay updated with the latest news headlines.

Follow us:
Advertisment