Fri, Apr 26, 2024
Whatsapp

ਸੁਖਬੀਰ-ਹਰਸਿਮਰਤ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- January 01st 2019 09:18 AM
ਸੁਖਬੀਰ-ਹਰਸਿਮਰਤ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ-ਹਰਸਿਮਰਤ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ-ਹਰਸਿਮਰਤ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਅੰਮ੍ਰਿਤਸਰ: ਨਵੇਂ ਸਾਲ ਦਾ ਹਰ ਕਿਸੇ ਇੰਤਜ਼ਾਰ ਸੀ ਆਖਿਰ ਉਹ ਦਿਨ ਆ ਹੀ ਗਿਆ। ਨਵੇਂ ਸਾਲ ਨੂੰ ਲੈ ਕੇ ਲੋਕਾਂ 'ਚ ਕਾਫੀ ਉਤਸ਼ਾਹ ਹੈ।ਜਿਸ ਦੌਰਾਨ ਲੋਕਾਂ ਵੱਲੋਂ ਸਵੇਰੇ ਤੋਂ ਹੀ ਗੁਰਦੁਆਰਿਆਂ, ਮੰਦਿਰਾਂ, ਮਸਜਿਦ 'ਚ ਜਾ ਕੇ ਨਤਮਸਤਕ ਹੋ ਰਹੇ ਹਨ ਤੇ ਨਵੇਂ ਸਾਲ ਦੀਆਂ ਇਕ ਦੂਸਰੇ ਨੂੰ ਵਧਾਈਆਂ ਦੇ ਰਹੇ ਹਨ। [caption id="attachment_234936" align="aligncenter" width="300"]amritsar ਸੁਖਬੀਰ-ਹਰਸਿਮਰਤ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਨਵੇਂ ਸਾਲ ਨੂੰ ਮੱਦੇਨਜ਼ਰ ਰੱਖਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਦਿਆਂ ਸਰਬੱਤ ਦਾ ਭਲਾ ਮੰਗਿਆ। [caption id="attachment_234937" align="aligncenter" width="300"]amritsar ਸੁਖਬੀਰ-ਹਰਸਿਮਰਤ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਉਹਨਾਂ ਨਾਲ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਵੀ ਮੌਜੂਦ ਸਨ ਜਿਨ੍ਹਾਂ ਨੇ ਵੀ ਗੁਰੂ ਚਰਨਾਂ 'ਚ ਹਾਜ਼ਰੀ ਲਗਵਾਈ। ਇਸ ਮੌਕੇ ਉਤੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਸਾਲ 2019 ਦੁਨੀਆ ਭਰ ਦੇ ਲੋਕਾਂ ਲਈ ਖ਼ੁਸ਼ੀਆਂ, ਸ਼ਾਂਤੀ ਤੇ ਖ਼ੁਸ਼ਹਾਲੀ ਲੈ ਕੇ ਆਵੇ। -PTC News


Top News view more...

Latest News view more...