Advertisment

ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ

author-image
Jashan A
Updated On
New Update
ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ
Advertisment
ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ,ਸ੍ਰੀ ਅੰਮ੍ਰਿਤਸਰ ਸਾਹਿਬ: ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ। ਜਿਸ ਦੌਰਾਨ ਉਹ ਇਥੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨਕਰ ਆਸ਼ੀਰਵਾਦ ਪ੍ਰਾਪਤ ਕਰਨਗੇ। asr ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ ਹੋਰ ਪੜ੍ਹੋ:
Advertisment
ਅੰਮ੍ਰਿਤਸਰ ਰੇਲ ਹਾਦਸਾ : ਨਵਜੋਤ ਕੌਰ ਸਿੱਧੂ ‘ਤੇ ਦਰਜ ਹੋਇਆ ਪਰਚਾ , ਜਾਣੋ ਕਦੋਂ ਹੋਵੇਗੀ ਸੁਣਵਾਈ ਮਿਲੀ ਜਾਣਕਾਰੀ ਮੁਤਾਬਕ ਸੰਨੀ ਦਿਓਲ ਪਹਿਲਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲੈ ਕੇ ਆਪਣਾ ਜੀਵਨ ਸਫਲਾ ਬਣਾਉਣਗੇ। ਇਸ ਤੋਂ ਇਲਾਵਾ ਸੰਨੀ ਦਿਓਲ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦਗੰਜ ਅਤੇ ਦੁਰਗਿਆਣਾ ਮੰਦਰ ਦੇ ਵੀ ਦਰਸ਼ਨ ਕਰਨਗੇ। ਇਸ ਤੋਂ ਬਾਅਦ ਉਹ ਭਾਜਪਾ ਆਗੂਆਂ ਨਾਲ ਵਿਸ਼ੇਸ਼ ਬੈਠਕ ਕਰਨਗੇ। ਹੋਰ ਪੜ੍ਹੋ:ਵੱਡੀ ਮਾਤਰਾ ‘ਚ ਕਰਦਾ ਸੀ ਇਸ ਗੈਰਕਾਨੂੰਨੀ ਚੀਜ਼ ਦਾ ਧੰਦਾ, ਪੁਲਿਸ ਨੇ ਕੀਤਾ ਪਰਦਾਫਾਸ਼ asr ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ ਜ਼ਿਕਰ ਏ ਖਾਸ ਹੈ ਕਿ ਪੰਜਾਬ ਭਰ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ। ਇਸ ਦੇ ਤਹਿਤ ਕੱਲ੍ਹ ਸੰਨੀ ਦਿਓਲ ਵੀ ਗੁਰਦਾਸਪੁਰ ਪਹੁੰਚ ਕੇ ਕਰੀਬ 11 ਵਜੇ ਆਪਣੇ ਨਾਮਜ਼ਦਗੀ ਕਾਗਜ ਦਾਖਲ ਕਰਵਾਉਣਗੇ। -PTC News-
punjabi-news amritsar-news sunny-deol sunny-deol-news latest-punjabi-news latest-sunny-deol-news amritsar-news-in-punjabi latest-amritsar-news
Advertisment

Stay updated with the latest news headlines.

Follow us:
Advertisment