Sat, Apr 20, 2024
Whatsapp

ਵਿਧਾਨ ਸਭਾ ਓਡੀਸ਼ਾ ਦੇ ਸਪੀਕਰ ਸ੍ਰੀ ਸੂਰਿਆ ਨਰੈਣ ਪਾਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- November 10th 2019 04:27 PM
ਵਿਧਾਨ ਸਭਾ ਓਡੀਸ਼ਾ ਦੇ ਸਪੀਕਰ ਸ੍ਰੀ ਸੂਰਿਆ ਨਰੈਣ ਪਾਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਵਿਧਾਨ ਸਭਾ ਓਡੀਸ਼ਾ ਦੇ ਸਪੀਕਰ ਸ੍ਰੀ ਸੂਰਿਆ ਨਰੈਣ ਪਾਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਵਿਧਾਨ ਸਭਾ ਓਡੀਸ਼ਾ ਦੇ ਸਪੀਕਰ ਸ੍ਰੀ ਸੂਰਿਆ ਨਰੈਣ ਪਾਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਵਿਧਾਨ ਸਭਾ ਓਡੀਸ਼ਾ ਦੇ ਸਪੀਕਰ ਸ੍ਰੀ ਸੂਰਿਆ ਨਰੈਣ ਪਾਤਰਾ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ। ਜਿਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ। Asrਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ ਵੀ ਮੌਜੂਦ ਸਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਸੂਰਿਆ ਨਰੈਣ ਪਾਤਰਾ ਦੇ ਸ੍ਰੀ ਅੰਮ੍ਰਿਤਸਰ ਪਹੁੰਚਣ 'ਤੇ ਗੁਲਜ਼ਾਰ ਸਿੰਘ ਰਣੀਕੇ ਅਤੇਅਕਾਲੀ ਦਲ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਹੋਰ ਪੜ੍ਹੋ: ਸ੍ਰੀ ਦਰਬਾਰ ਸਾਹਿਬ ਦੀ ਆਮਦਨ ਤੇ ਖਰਚਿਆਂ ਸਬੰਧੀ ਭਾਈ ਰਣਜੀਤ ਸਿੰਘ ਦੇ ਇਲਜ਼ਾਮ ਤੱਥ ਰਹਿਤ :ਜਸਵਿੰਦਰ ਸਿੰਘ ਦੀਨਪੁਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸ੍ਰੀ ਸੂਰਿਆ ਨਰੈਣ ਪਾਤਰਾ ਲੰਗਰ ਹਾਲ ਪਹੁੰਚੇ, ਜਿਥੇ ਉਹਨਾਂ ਨੇ ਪੰਗਤ 'ਚ ਬੈਠ ਕੇ ਸ਼ਰਧਾ ਭਾਵਨਾ ਨਾਲ ਲੰਗਰ ਛਕਿਆ।ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। Asrਤੁਹਾਨੂੰ ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਦੁਨੀਆ ਭਰ ਤੋਂ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫ਼ਲਾ ਬਣਾਉਂਦੀਆਂ ਹਨ। -PTC News


Top News view more...

Latest News view more...