ਹਾਦਸੇ/ਜੁਰਮ

ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮੀ ਨਾਲ ਮਿਲ ਕੇ ਪਤਨੀ ਵੱਲੋਂ ਪੁਲਸੀਏ ਪਤੀ ਦਾ ਕਤਲ

By Jashan A -- July 01, 2019 5:07 pm -- Updated:Feb 15, 2021

ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮੀ ਨਾਲ ਮਿਲ ਕੇ ਪਤਨੀ ਵੱਲੋਂ ਪੁਲਸੀਏ ਪਤੀ ਦਾ ਕਤਲ,ਅੰਮ੍ਰਿਤਸਰ: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆ ਰੋਡ 'ਤੇ ਸਥਿਤ ਚਾਂਦ ਐਵੀਨਿਊ ਫੇਜ਼-2 'ਚ ਅੱਜ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਇਥੇ ਇੱਕ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪੁਲਸੀਏ ਪਤੀ ਦੀ ਹੱਤਿਆ ਕਰ ਦਿੱਤੀ।ਮ੍ਰਿਤਕ ਦੀ ਪਹਿਚਾਣ ਹੀਰਾ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਹੀਰਾ ਸਿੰਘ ਦੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ, ਜਿਸ ਦਾ ਉਸ ਵਲੋਂ ਵਿਰੋਧ ਕੀਤਾ ਜਾਂਦਾ ਸੀ। ਜਿਸ ਕਾਰਨ ਉਸ ਨੇ ਆਪਣੇ ਪਤੀ ਦਾ ਕਤਲ ਕਰ ਦਿੱਤਾ।

ਹੋਰ ਪੜ੍ਹੋ:ਕੁਝ ਦਿਨਾਂ ਬਾਅਦ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, ਸੁਰੱਖਿਆ ਬਲਾਂ ਅਤੇ ਸਥਾਨਕ ਪ੍ਰਸ਼ਾਸਨ ਨੇ ਖਿੱਚੀ ਤਿਆਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸਰਬਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਪੁਲਿਸ ਮੁਲਾਜ਼ਮ ਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

-PTC News

  • Share