
ਅੰਮ੍ਰਿਤਸਰ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਇੱਟਾਂ ਰੋੜੇ,ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ 2 ਗੁੱਟ ਦੁਕਾਨ ਦੇ ਕਬਜ਼ੇ ਨੂੰ ਲੈ ਕੇ ਆਪਸ ਵਿਚ ਭਿੜ ਗਏ। ਜਿਸ ਦੌਰਾਨ ਦੋਹਾਂ ਪਾਸਿਓਂ ਡਾਂਗਾ ਸੋਟੇ ਵੀ ਚੱਲੇ। ਇਸ ਝਗੜੇ ਵਿਚ 3 ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ।

ਹੋਰ ਪੜ੍ਹੋ:ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਨਵੰਬਰ ਵਿੱਚ ਹੋਵੇਗਾ
ਹਥਿਆਰਾਂ ਨਾਲ ਲੈਸ ਇਕ ਧਿਰ ਦੇ ਮੁੰਡਿਆਂ ਨੇ ਦੂਜੀ ਧਿਰ ਦੇ ਵਿਅਕਤੀਆਂ ‘ਤੇ ਹਮਲਾ ਕੀਤਾ ਅਤੇ ਉਹਨਾਂ ਦੀਆਂ ਗੱਡੀਆਂ ਤੇ ਸਾਮਾਨ ਦੀ ਵੀ ਭੰਨਤੋੜ ਕੀਤੀ।

ਮਿਲੀ ਜਾਣਕਾਰੀ ਮੁਤਾਬਕ ਜ਼ਖਮੀ ਵਿਅਕਤੀਆਂ ਦਾ ਦੋਸ਼ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਅਦਾਲਤ ‘ਚ ਦੁਕਾਨ ਦੇ ਕਬਜ਼ੇ ਨੂੰ ਮਾਮਲਾ ਚੱਲ ਰਿਹਾ ਸੀ ਪਰ ਅਦਾਲਤ ਵੱਲੋਂ ਸਟੇਅ ਦੇਣ ਦੇ ਬਾਵਜੂਦ ਹਮਲਾਵਰਾਂ ਨੇ ਦੁਕਾਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਹੋਰ ਪੜ੍ਹੋ:ਛੱਤੀਸਗੜ੍ਹ ਦੇ ਸੁਕਮਾ ‘ਚ ਨਕਸਲੀਆਂ ਨੇ ਗੱਡੀਆਂ ਨੂੰ ਲਗਾਈ ਅੱਗ, ਮਚਿਆ ਹੜਕੰਪ

ਉਥੇ ਘਟਨਾ ਦਾ ਪਤਾ ਚਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
-PTC News