Mon, Apr 29, 2024
Whatsapp

ਪੁਤਲੀ ਘਰ ਵਿਖੇ ਕਬਾੜ ਧਮਾਕਾ : ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

Written by  Shanker Badra -- September 24th 2019 02:52 PM -- Updated: September 24th 2019 02:55 PM
ਪੁਤਲੀ ਘਰ ਵਿਖੇ ਕਬਾੜ ਧਮਾਕਾ : ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਪੁਤਲੀ ਘਰ ਵਿਖੇ ਕਬਾੜ ਧਮਾਕਾ : ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਪੁਤਲੀ ਘਰ ਵਿਖੇ ਕਬਾੜ ਧਮਾਕਾ : ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ:ਅੰਮ੍ਰਿਤਸਰ : ਸ਼ਹਿਰ ਦੇ ਪੁਤਲੀਘਰ ਵਿਖੇ ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। [caption id="attachment_343043" align="aligncenter" width="300"]Amritsar Putli Ghar Blast : CM Announces Rs 2-2 lakh to families of the dead ਪੁਤਲੀ ਘਰ ਵਿਖੇ ਕਬਾੜ ਧਮਾਕਾ : ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ[/caption] ਇਸ ਹਾਦਸੇ ਤੋਂ ਬਾਅਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵ ਦੁਲਾਰ ਸਿੰਘ ਢਿੱਲੋਂ ਕੋਲੋਂ ਸਾਰੀ ਘਟਨਾ ਦਾ ਵੇਰਵਾ ਲੈਂਦੇ ਮੁੱਖ ਮੰਤਰੀ ਪੰਜਾਬ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਹਦਾਇਤ ਕੀਤੀ ਹੈ। [caption id="attachment_343044" align="aligncenter" width="300"]Amritsar Putli Ghar Blast : CM Announces Rs 2-2 lakh to families of the dead ਪੁਤਲੀ ਘਰ ਵਿਖੇ ਕਬਾੜ ਧਮਾਕਾ : ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ[/caption] ਇਸ ਸਬੰਧੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।ਇਸ ਮਾਮਲੇ ਦੀ ਜਾਂਚ ਸਪੈਸ਼ਲ ਇੰਵੈਸਟੀਗੇਸ਼ਨ ਅਫਸਰ ਨੂੰ ਸੌਂਪੀ ਗਈ ਹੈ। [caption id="attachment_343042" align="aligncenter" width="300"]Amritsar Putli Ghar Blast : CM Announces Rs 2-2 lakh to families of the dead ਪੁਤਲੀ ਘਰ ਵਿਖੇ ਕਬਾੜ ਧਮਾਕਾ : ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਤਲਬੀਰ ਸਿੰਘ ਗਿੱਲ ਦੀ ਅਗਵਾਈ ‘ਚ ਸੰਗਤਾਂ ਪਹੁੰਚੀਆਂ ਸੁਲਤਾਨਪੁਰ ਲੋਧੀ , ਰੰਗ-ਰੋਗਨ ਦੀ ਕੀਤੀ ਸੇਵਾ ਜ਼ਿਕਰਯੋਗ ਹੈ ਕਿ ਪੁਤਲੀਘਰ 'ਚ ਇਕ ਕਬਾੜ ਦੇ ਢੇਰ 'ਚੋਂ ਸਮਾਨ ਵੱਖ ਕਰਨ ਦੌਰਾਨ ਧਮਾਕਾ ਹੋਇਆ ਸੀ। ਜਿਸ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ ਤੇ 3 ਲੋਕ ਜ਼ਖਮੀ ਹੋ ਗਏ ਸਨ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ। -PTCNews


Top News view more...

Latest News view more...