Sat, Apr 20, 2024
Whatsapp

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਭੰਡਾਰੀ ਪੁਲ 'ਤੇ ਪੰਜਾਬ ਸਰਕਾਰ ਖਿਲਾਫ਼ ਲਾਇਆ ਧਰਨਾ

Written by  Shanker Badra -- December 09th 2019 12:47 PM -- Updated: December 09th 2019 12:48 PM
ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਭੰਡਾਰੀ ਪੁਲ 'ਤੇ ਪੰਜਾਬ ਸਰਕਾਰ ਖਿਲਾਫ਼ ਲਾਇਆ ਧਰਨਾ

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਭੰਡਾਰੀ ਪੁਲ 'ਤੇ ਪੰਜਾਬ ਸਰਕਾਰ ਖਿਲਾਫ਼ ਲਾਇਆ ਧਰਨਾ

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਭੰਡਾਰੀ ਪੁਲ 'ਤੇ ਪੰਜਾਬ ਸਰਕਾਰ ਖਿਲਾਫ਼ ਲਾਇਆ ਧਰਨਾ:ਅੰਮ੍ਰਿਤਸਰ : ਅੰਮ੍ਰਿਤਸਰ ‘ਚ ਦੁਸ਼ਹਿਰੇ ਮੌਕੇ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਅੱਜ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇਪੰਜਾਬ ਸਰਕਾਰ ਖਿਲਾਫ਼ ਰੋਸ ਧਰਨਾ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਧੂ ਜੋੜੇ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ। [caption id="attachment_367660" align="aligncenter" width="300"]Amritsar Rail Accident Victims Bhandari Bridge protest Against the Punjab Government ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਭੰਡਾਰੀ ਪੁਲ 'ਤੇਪੰਜਾਬ ਸਰਕਾਰ ਖਿਲਾਫ਼ ਲਾਇਆ ਧਰਨਾ[/caption] ਇਸ ਦੌਰਾਨ ਪੀੜਤ ਪਰਿਵਾਰ ਸਰਕਾਰ ਵੱਲੋਂ ਕੀਤੇਵਾਅਦਿਆਂ ਦੀ ਪੂਰਤੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਇੱਕ ਪਰਿਵਾਰਿਕ ਮੈਂਬਰ ਨੂੰ ਨੌਕਰੀ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰਾਂ ਦਾ ਦੋਸ਼ ਹੈ ਕਿ ਪ੍ਰਸਾਸ਼ਨ ਵੱਲੋਂ ਧਰਨਾ ਲਾਉਣ ਤੋਂ ਰੋਕਣ ਲਈ ਦਬਾਅ ਬਣਾਇਆ ਜਾ ਰਿਹਾ ਹੈ। [caption id="attachment_367659" align="aligncenter" width="300"]Amritsar Rail Accident Victims Bhandari Bridge protest Against the Punjab Government ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਭੰਡਾਰੀ ਪੁਲ 'ਤੇਪੰਜਾਬ ਸਰਕਾਰ ਖਿਲਾਫ਼ ਲਾਇਆ ਧਰਨਾ[/caption] ਦੱਸ ਦੇਈਏ ਕਿ ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜੌੜਾ ਫ਼ਾਟਕ 'ਤੇ ਜੋ ਰੇਲ ਹਾਦਸਾ ਵਾਪਰਿਆ ਸੀ, ਇਸ ਹਾਦਸੇ ਵਿੱਚ ਬਹੁਤ ਸਾਰੇ ਲੋਕ ਮਾਰੇ ਗਏ ਸਨ। ਇਹਨਾਂ ਮਾਰੇ ਗਏ ਲੋਕਾਂ ਵਿੱਚੋਂ ਕੁੱਝ ਪਰਿਵਾਰ ਇਹੋ ਜਿਹੇ ਹਨ, ਜਿਨ੍ਹਾਂ ਦੇ ਅੱਗੇ ਪਿੱਛੇ ਕਮਾਉਣ ਵਾਲਾ ਕੋਈ ਨਹੀਂ ਰਿਹਾ ਸੀ। ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨਾਲ ਜੋ ਵਾਅਦੇ ਕੀਤੇ ਸਨ ,ਉਹ ਅਜੇ ਤੱਕ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। -PTCNews


Top News view more...

Latest News view more...