Thu, Apr 25, 2024
Whatsapp

ਅੰਮ੍ਰਿਤਸਰ ਰੇਲ ਹਾਦਸੇ ਦਾ ਮਾਮਲਾ ਪਹੁੰਚਿਆ ਹਾਈਕੋਰਟ ,ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਕੀਤੀ ਇਹ ਮੰਗ

Written by  Shanker Badra -- October 22nd 2018 11:52 AM -- Updated: October 22nd 2018 12:09 PM
ਅੰਮ੍ਰਿਤਸਰ ਰੇਲ ਹਾਦਸੇ ਦਾ ਮਾਮਲਾ ਪਹੁੰਚਿਆ ਹਾਈਕੋਰਟ ,ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਕੀਤੀ ਇਹ ਮੰਗ

ਅੰਮ੍ਰਿਤਸਰ ਰੇਲ ਹਾਦਸੇ ਦਾ ਮਾਮਲਾ ਪਹੁੰਚਿਆ ਹਾਈਕੋਰਟ ,ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਕੀਤੀ ਇਹ ਮੰਗ

ਅੰਮ੍ਰਿਤਸਰ ਰੇਲ ਹਾਦਸੇ ਦਾ ਮਾਮਲਾ ਪਹੁੰਚਿਆ ਹਾਈਕੋਰਟ ,ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਕੀਤੀ ਇਹ ਮੰਗ:ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਇੱਕ ਵਿਅਕਤੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੁਟੀਸ਼ਨ ਦਾਇਰ ਕੀਤੀ ਹੈ।ਇਹ ਪੁਟੀਸ਼ਨ ਗੁਰੂਗਰਾਮ ਦੇ ਦਿਨੇਸ਼ ਨੇ ਦਾਇਰ ਕੀਤੀ ਹੈ।ਜਿਸ ਵਿੱਚ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ,ਡੀਜੀਪੀ ,ਨਵਜੋਤ ਕੌਰ ਸਿੱਧੂ ,ਸਬੰਧਿਤ ਕੌਂਸਲਰਾਂ ਨੂੰ ਦੋਸ਼ੀ ਠਹਿਰਾਇਆ ਹੈ।ਜਾਣਕਾਰੀ ਅਨੁਸਾਰ ਇਸ ਮਾਮਲੇ ਦੀ ਸੁਣਵਾਈ ਕੱਲ ਹੋਣ ਦੀ ਸੰਭਾਵਨਾ ਹੈ।ਪੁਟੀਸ਼ਨਕਰਤਾ ਨੇ ਇਸ ਹਾਦਸੇ ਦੀ ਜਾਂਚ ਸੀਬੀਆਈ ਜਾਂ ਐੱਸ.ਆਈ.ਟੀ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਅੰਮ੍ਰਿਤਸਰ 'ਚ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਦੁਸਹਿਰੇ ਮੌਕੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 59 ਲੋਕਾਂ ਦੀ ਮੌਤ ਹੋ ਗਈ ਜਦਕਿ 100 ਦੇ ਕਰੀਬ ਲੋਕਾਂ ਦੇ ਜ਼ਖਮੀ ਹੋ ਗਏ ਸਨ ,ਜੋ ਵੱਖ -ਵੱਖ ਹਸਪਤਾਲਾਂ 'ਚ ਇਲਾਜ਼ ਅਧੀਨ ਹਨ।ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ 'ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ ਸੈਂਕੜੇ ਲੋਕ ਟਰੇਨ ਦੇ ਹੇਠਾਂ ਆ ਗਏ ਹਨ। ਜਾਣਕਾਰੀ ਅਨੁਸਾਰ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।ਦੁਸ਼ਹਿਰੇ ਦਾ ਆਨੰਦ ਮਾਣ ਰਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਰੇਲਵੀ ਟਰੈਕ 'ਤੇ ਬੈਠੇ ਲੋਕਾਂ ਨੂੰ ਪਟਾਖਿਆਂ ਦੀ ਆਵਾਜ 'ਚ ਰੇਲ ਗੱਡੀ ਦਾ ਪਤਾ ਨਹੀਂ ਚੱਲਿਆ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। -PTCNews


Top News view more...

Latest News view more...