Wed, Apr 17, 2024
Whatsapp

ਅੰਮ੍ਰਿਤਸਰ ਰੇਲ ਹਾਦਸੇ 'ਚ 20 ਲਾਸ਼ਾਂ ਦੀ ਅਜੇ ਤੱਕ ਨਹੀਂ ਹੋਈ ਪਹਿਚਾਣ ,ਵਿਭਾਗ ਨੇ ਜਾਰੀ ਕੀਤਾ ਇਹ ਹੈਲਪਲਾਈਨ ਨੰਬਰ

Written by  Shanker Badra -- October 20th 2018 11:06 AM -- Updated: October 20th 2018 11:15 AM
ਅੰਮ੍ਰਿਤਸਰ ਰੇਲ ਹਾਦਸੇ 'ਚ 20 ਲਾਸ਼ਾਂ ਦੀ ਅਜੇ ਤੱਕ ਨਹੀਂ ਹੋਈ ਪਹਿਚਾਣ ,ਵਿਭਾਗ ਨੇ ਜਾਰੀ ਕੀਤਾ ਇਹ ਹੈਲਪਲਾਈਨ ਨੰਬਰ

ਅੰਮ੍ਰਿਤਸਰ ਰੇਲ ਹਾਦਸੇ 'ਚ 20 ਲਾਸ਼ਾਂ ਦੀ ਅਜੇ ਤੱਕ ਨਹੀਂ ਹੋਈ ਪਹਿਚਾਣ ,ਵਿਭਾਗ ਨੇ ਜਾਰੀ ਕੀਤਾ ਇਹ ਹੈਲਪਲਾਈਨ ਨੰਬਰ

ਅੰਮ੍ਰਿਤਸਰ ਰੇਲ ਹਾਦਸੇ 'ਚ 20 ਲਾਸ਼ਾਂ ਦੀ ਅਜੇ ਤੱਕ ਨਹੀਂ ਹੋਈ ਪਹਿਚਾਣ ,ਵਿਭਾਗ ਨੇ ਜਾਰੀ ਕੀਤਾ ਇਹ ਹੈਲਪਲਾਈਨ ਨੰਬਰ:ਅੰਮ੍ਰਿਤਸਰ 'ਚ ਦੁਸਹਿਰੇ ਦੀ ਖ਼ੁਸ਼ੀ ਉਸ ਸਮੇਂ ਵੱਡੇ ਮਾਤਮ 'ਚ ਬਦਲ ਗਈ ਜਦੋਂ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 60 ਲੋਕਾਂ ਦੀ ਮੌਤ ਹੋ ਗਈ ਪਰ ਇਹ ਗਿਣਤੀ ਵੱਧਣ ਦਾ ਖ਼ਦਸ਼ਾ ਹੈ, ਕਿਉਂਕਿ ਇਸ ਹਾਦਸੇ 'ਚ ਵੱਡੀ ਗਿਣਤੀ 'ਚ ਲੋਕ ਜ਼ਖ਼ਮੀ ਹੋਏ ਹਨ। ਇਸ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਵਿਚੋਂ 20 ਲਾਸ਼ਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਤੇ 60 ਦੇ ਕਰੀਬ ਲਾਸ਼ਾਂ ਦੀ ਪਹਿਚਾਣ ਹੋ ਚੁੱਕੀ ਹੈ ਅਤੇ 29 ਲਾਸ਼ਾਂ ਦਾ ਪੋਸਟਮਾਰਟਮ ਹੋ ਚੁੱਕਾ ਹੈ।ਸਿਵਲ ਹਸਪਤਾਲ, ਗੁਰੂ ਨਾਨਕ ਹਸਪਤਾਲ, ਹਰਤੇਜ ਹਸਪਤਾਲ, ਅਮਨਦੀਪ ਹਸਪਤਾਲ, ਆਈ ਵੀ ਵਾਈ ਹਸਪਤਾਲ, ਸ੍ਰੀ ਗੁਰੂ ਰਾਮਦਾਸ ਹਸਪਤਾਲ, ਫੋਰਟਿਸ ਹਸਪਤਾਲ 'ਚ ਜ਼ਖਮੀ ਦਾਖਲ ਹਨ। ਇਸ ਦੌਰਾਨ ਵਿਭਾਗ ਨੇ ਇੱਕ ਹੈਲਪਲਾਈਨ ਨੰਬਰ 0183-2226162, 0183-2421050 ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ 'ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ 30 ਤੋਂ ਵੱਧ ਦੇ ਕਰੀਬ ਲੋਕ ਟਰੇਨ ਦੇ ਹੇਠਾਂ ਆ ਗਏ ਹਨ। ਜਾਣਕਾਰੀ ਅਨੁਸਾਰ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।ਦੁਸ਼ਹਿਰੇ ਦਾ ਆਨੰਦ ਮਾਣ ਰਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਰੇਲਵੀ ਟਰੈਕ 'ਤੇ ਬੈਠੇ ਲੋਕਾਂ ਨੂੰ ਪਟਾਖਿਆਂ ਦੀ ਆਵਾਜ 'ਚ ਰੇਲ ਗੱਡੀ ਦਾ ਪਤਾ ਨਹੀਂ ਚੱਲਿਆ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। -PTCNews


Top News view more...

Latest News view more...