Sat, Oct 3, 2026
Whatsapp

ਅੰਮ੍ਰਿਤਸਰ ਰੇਲ ਹਾਦਸੇ 'ਚ ਰੇਲਵੇ ਪ੍ਰੋਟੈਕਸ਼ਨ ਪੁਲਿਸ ਹੋਈ ਸਖ਼ਤ ,ਇਨ੍ਹਾਂ 'ਤੇ ਦਰਜ ਹੋਇਆ ਕੇਸ

Reported by:  PTC News Desk  Edited by:  Shanker Badra -- October 20th 2018 11:40 AM -- Updated: October 20th 2018 11:55 AM
ਅੰਮ੍ਰਿਤਸਰ ਰੇਲ ਹਾਦਸੇ 'ਚ ਰੇਲਵੇ ਪ੍ਰੋਟੈਕਸ਼ਨ ਪੁਲਿਸ ਹੋਈ ਸਖ਼ਤ ,ਇਨ੍ਹਾਂ 'ਤੇ ਦਰਜ ਹੋਇਆ ਕੇਸ

ਅੰਮ੍ਰਿਤਸਰ ਰੇਲ ਹਾਦਸੇ 'ਚ ਰੇਲਵੇ ਪ੍ਰੋਟੈਕਸ਼ਨ ਪੁਲਿਸ ਹੋਈ ਸਖ਼ਤ ,ਇਨ੍ਹਾਂ 'ਤੇ ਦਰਜ ਹੋਇਆ ਕੇਸ

ਅੰਮ੍ਰਿਤਸਰ ਰੇਲ ਹਾਦਸੇ 'ਚ ਰੇਲਵੇ ਪ੍ਰੋਟੈਕਸ਼ਨ ਪੁਲਿਸ ਹੋਈ ਸਖ਼ਤ ,ਇਨ੍ਹਾਂ 'ਤੇ ਦਰਜ ਹੋਇਆ ਕੇਸ:ਅੰਮ੍ਰਿਤਸਰ 'ਚ ਦੁਸਹਿਰੇ ਦੀ ਖ਼ੁਸ਼ੀ ਉਸ ਸਮੇਂ ਵੱਡੇ ਮਾਤਮ 'ਚ ਬਦਲ ਗਈ ਜਦੋਂ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 60 ਲੋਕਾਂ ਦੀ ਮੌਤ ਹੋ ਗਈ ਪਰ ਇਹ ਗਿਣਤੀ ਵੱਧਣ ਦਾ ਖ਼ਦਸ਼ਾ ਹੈ, ਕਿਉਂਕਿ ਇਸ ਹਾਦਸੇ 'ਚ ਵੱਡੀ ਗਿਣਤੀ 'ਚ ਲੋਕ ਜ਼ਖ਼ਮੀ ਹੋਏ ਹਨ।ਇਸ ਦੌਰਾਨ 100 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।amritsar-railway-accident-railway-protection-police-four-unidentified-against-case-registeredਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਮਾਮਲੇ 'ਚ ਆਰ.ਪੀ.ਐੱਫ. (ਰੇਲਵੇ ਪ੍ਰੋਟੈਕਸ਼ਨ ਪੁਲਿਸ) ਵਲੋਂ ਚਾਰ ਅਣਪਛਾਤੇ ਲੋਕਾਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।amritsar-railway-accident-railway-protection-police-four-unidentified-against-case-registeredਜ਼ਿਕਰਯੋਗ ਹੈ ਕਿ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ 'ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ 30 ਤੋਂ ਵੱਧ ਦੇ ਕਰੀਬ ਲੋਕ ਟਰੇਨ ਦੇ ਹੇਠਾਂ ਆ ਗਏ ਹਨ।amritsar-railway-accident-railway-protection-police-four-unidentified-against-case-registeredਜਾਣਕਾਰੀ ਅਨੁਸਾਰ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।ਦੁਸ਼ਹਿਰੇ ਦਾ ਆਨੰਦ ਮਾਣ ਰਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਰੇਲਵੀ ਟਰੈਕ 'ਤੇ ਬੈਠੇ ਲੋਕਾਂ ਨੂੰ ਪਟਾਖਿਆਂ ਦੀ ਆਵਾਜ 'ਚ ਰੇਲ ਗੱਡੀ ਦਾ ਪਤਾ ਨਹੀਂ ਚੱਲਿਆ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਮੌਕੇ ਪੀੜਤ ਲੋਕਾਂ ਨੇ ਪ੍ਰਬੰਧਾਂ ਦੀ ਘਾਟ ਹੋਣ ਕਰਕੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਪ੍ਰਸ਼ਾਸਨ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।ਲੋਕਾਂ ਨੇ ਕਿਹਾ ਕਿ ਇਹ ਸਮਾਗਮ ਕਾਂਗਰਸੀ ਕਾਉਂਸਲਰ ਕਰਵਾ ਰਹੇ ਸਨ, ਜਿਸ 'ਚ ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਸਨ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK