Advertisment

ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ, 9 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ

author-image
Shanker Badra
New Update
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ, 9 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
Advertisment
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ, 9 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ:ਅੰਮ੍ਰਿਤਸਰ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਜ਼ਿਲੇ ਵਿਚ ਸ਼ਨੀਵਾਰ ਸਵੇਰੇ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਸਾਰੇ ਨਵੇਂ ਕੇਸ ਪਹਿਲਾਂ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿਚ ਹੁਣ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ 385 ਹੋ ਗਈ ਹੈ। ਜਿਨ੍ਹਾਂ ਵਿਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 307 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੱਸਣਯੋਗ ਹੈ ਕਿ ਜ਼ਿਲੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧਣ ਕਾਰਨ ਜਿਲ੍ਹੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਤੇ ਇਹ ਪ੍ਰਸ਼ਾਸਨ ਲਈ ਵੀ ਚਿੰਤਾ ਦੀ ਗੱਲ ਹੈ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਦੋ ਕੋਰੋਨਾ ਮਰੀਜ਼ਾਂ ਦੀ ਹਾਲਤ ਵੀ ਕਾਫੀ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਡਾਕਟਰਾਂ ਵਲੋਂ ਆਕਸੀਜਨ ਲਗਾਈ ਗਈ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਵੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ਵਿਚੋਂ ਪੰਜ ਪਿੰਡ ਮੱਲੀਆਂ ਦੇ ਰਹਿਣ ਵਾਲੇ ਸਨ, ਜਦਕਿ 5 ਤਹਿਸੀਲ ਬਾਬਾ ਬਕਾਲਾ ਦੇ ਵੱਖ-ਵੱਖ ਪਿੰਡਾਂ ਦੇ ਹਨ। ਇਨ੍ਹਾਂ ਵਿਚ ਸ਼ਹਿਰੀ ਖੇਤਰ ਤੋਂ ਸ਼ਰੀਫਪੁਰਾ 'ਚੋਂ 1, ਕਰੋੜੀ ਚੌਂਕ 'ਚੋਂ 1, ਗਰੀਨ ਐਵੇਨਿਊ 'ਚੋਂ 1 ਅਤੇ 1 ਕੱਟੜਾ ਮੋਤੀ ਰਾਮ ਦਾ ਕੇਸ ਹੈ। ਇਨ੍ਹਾਂ ਮਰੀਜ਼ਾਂ ਵਿਚ ਕਿਸੇ ਦੀ ਵੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। -PTCNews-
coronavirus coronavirus-punjab
Advertisment

Stay updated with the latest news headlines.

Follow us:
Advertisment