ਪੰਜਾਬ 'ਚ ਕੋਰੋਨਾ ਨਾਲ 41ਵੀਂ ਮੌਤ, ਅੰਮ੍ਰਿਤਸਰ ਦੇ ਹਸਪਤਾਲ 'ਚ ਔਰਤ ਨੇ ਤੋੜਿਆ ਦਮ

By Shanker Badra - May 28, 2020 4:05 pm

ਪੰਜਾਬ 'ਚ ਕੋਰੋਨਾ ਨਾਲ 41ਵੀਂ ਮੌਤ, ਅੰਮ੍ਰਿਤਸਰ ਦੇ ਹਸਪਤਾਲ 'ਚ ਔਰਤ ਨੇ ਤੋੜਿਆ ਦਮ:ਅੰਮ੍ਰਿਤਸਰ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਪੰਜਾਬ ‘ਚ ਹੁਣ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਕਰਕੇ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ।

ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਇੱਕ ਹੋਰ ਮੌਤ ਦੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਇਕ ਔਰਤ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਉਕਤ ਔਰਤ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਸੀ।

ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 41 ਹੋ ਗਈ ਹੈ, ਜਦਕਿ ਜ਼ਿਲੇ ਵਿਚ ਹੁਣ ਤੱਕ ਇਸ ਖ਼ਤਰਨਾਕ ਵਾਇਰਸ ਨਾਲ ਹੋਣ ਵਾਲੀ ਇਹ 7ਵੀਂ ਮੌਤ ਹੈ।
-PTCNews

adv-img
adv-img