Advertisment

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ

author-image
Jashan A
Updated On
New Update
ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ
Advertisment
ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸੇਵਾ ਨਿਭਾਅ ਰਹੇ ਤਿੰਨ ਮੁਲਾਜ਼ਮਾਂ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਖੇਪ ਵਿਦਾਇਗੀ ਸਮਾਰੋਹ ਦੌਰਾਨ ਸੇਵਾਮੁਕਤ ਹੋਏ ਮੁਲਾਜ਼ਮਾਂ ਸੁਖਦੇਵ ਸਿੰਘ ਸੁਪਰਵਾਈਜ਼ਰ ਫਲਾਇੰਗ, ਕੁਲਦੀਪ ਸਿੰਘ ਸਹਾਇਕ ਸੁਪਰਵਾਈਜ਼ਰ ਆਰ.ਟੀ.ਆਈ. ਅਤੇ ਸਵਰੂਪ ਸਿੰਘ ਮੈਂਬਰ ਸੇਵਾਦਲ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪੁਰਾਣੇ ਮਲਾਜ਼ਮਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਹੋਰ ਪੜ੍ਹੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ-ਮੁਕਤ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਸਕੱਤਰ ਅਵਤਾਰ ਸਿੰਘ ਸੈਂਪਲਾ, ਮਹਿੰਦਰ ਸਿੰਘ ਆਹਲੀ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਸੁਖਦੇਵ ਸਿੰਘ, ਕੁਲਦੀਪ ਸਿੰਘ ਤੇ ਸਵਰੂਪ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਗੁਰਪ੍ਰੀਤ ਸਿੰਘ ਝੱਬਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਅਜ਼ਾਦਦੀਪ ਸਿੰਘ, ਨਿਰਵੈਲ ਸਿੰਘ, ਸ਼ਾਹਬਾਜ਼ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਪਰਮਦੀਪ ਸਿੰਘ, ਸਿਮਰਜੀਤ ਸਿੰਘ ਪੀ.ਆਈ.ਓ. ਅਤੇ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ। -PTC News-
sgpc punjabi-news amritsar retired-employees
Advertisment

Stay updated with the latest news headlines.

Follow us:
Advertisment