Fri, Apr 26, 2024
Whatsapp

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

Written by  Jashan A -- May 10th 2019 01:16 PM
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ,ਅੰਮ੍ਰਿਤਸਰ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜੁਆਨਾਂ ਵੱਲੋਂ ਕੈਨੇਡਾ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਦਾ 11 ਮਈ ਨੂੰ ਪੰਜਾਬ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। [caption id="attachment_293641" align="aligncenter" width="300"]asr 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ[/caption] ਹੋਰ ਪੜ੍ਹੋ:ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ‘ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਕੀਤਾ ਸੁਚੇਤ ਦੱਸਣਯੋਗ ਹੈ ਕਿ ਇਹ ਮੋਟਰਸਾਈਕਲ ਯਾਤਰਾ 3 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ 6 ਨੌਜੁਆਨਾਂ ਵੱਲੋਂ ਆਰੰਭ ਕੀਤੀ ਗਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ 11 ਮਈ ਨੂੰ ਸਵੇਰੇ 10:00 ਵਜੇ ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਸਤੇ ਪੰਜਾਬ ਪੁੱਜੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਨ ਅਤੇ ਅਧਿਕਾਰੀਆਂ ਵੱਲੋਂ ਯਾਤਰਾ ਦੇ ਨੌਜੁਆਨਾਂ ਨੂੰ ਜੀ-ਆਇਆਂ ਆਖਿਆ ਜਾਵੇਗਾ। [caption id="attachment_293642" align="aligncenter" width="300"]asr 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ[/caption] ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੌਜੁਆਨਾਂ ਦਾ ਅਟਾਰੀ ਸਰਹੱਦ ਵਿਖੇ ਸਵਾਗਤ ਹੋਵੇਗਾ, ਜਿਸ ਮਗਰੋਂ ਇਕ ਕਾਫਲੇ ਦੀ ਰੂਪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਯਾਤਰਾ ਪੁੱਜੇਗੀ। ਹੋਰ ਪੜ੍ਹੋ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਡਾ. ਰੂਪ ਸਿੰਘ ਵੱਲੋਂ ਲਿਖੀ ਅੰਗਰੇਜ਼ੀ ਦੀ ਸਚਿੱਤਰ ਪੁਸਤਕ ਸੰਗਤ ਅਰਪਣ [caption id="attachment_293643" align="aligncenter" width="300"]asr 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ[/caption] ਇਥੇ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜੁਆਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਜਾਵੇਗਾ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ 12 ਮਈ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਯਾਤਰਾ ਦੀ ਸਮਾਪਤੀ ਮੌਕੇ ਵੀ ਯਾਤਰਾ ਕਰਨ ਵਾਲੇ ਨੌਜੁਆਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। -PTC News


Top News view more...

Latest News view more...