Fri, May 3, 2024
Whatsapp

Amazon ਅਤੇ Flipkart ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ 'ਤੇ ਸਿੱਖ ਜਥੇਬੰਦੀਆਂ ਨੇ ਬੰਦ ਕਰਵਾਏ ਦਫ਼ਤਰ

Written by  Shanker Badra -- June 12th 2019 10:13 AM
Amazon ਅਤੇ Flipkart ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ 'ਤੇ ਸਿੱਖ ਜਥੇਬੰਦੀਆਂ ਨੇ ਬੰਦ ਕਰਵਾਏ ਦਫ਼ਤਰ

Amazon ਅਤੇ Flipkart ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ 'ਤੇ ਸਿੱਖ ਜਥੇਬੰਦੀਆਂ ਨੇ ਬੰਦ ਕਰਵਾਏ ਦਫ਼ਤਰ

Amazon ਅਤੇ Flipkart ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ 'ਤੇ ਸਿੱਖ ਜਥੇਬੰਦੀਆਂ ਨੇ ਬੰਦ ਕਰਵਾਏ ਦਫ਼ਤਰ:ਅੰਮ੍ਰਿਤਸਰ : ਆਨਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ 'ਤੇ ਸਿੱਖ ਜਥੇਬੰਦੀਆਂ ਨੇ ਤਿੱਖਾ ਵਿਰੋਧ ਕੀਤਾ ਹੈ।ਜਿਸ ਕਰਕੇ ਜੱਥਾ ਸਿਰਲੱਥ ਖਾਲਸਾ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਅੰਮ੍ਰਿਤਸਰ ਸਥਿਤ ਦੋਵੇਂ ਕੰਪਨੀਆਂ Amazon ਅਤੇ Flipkart ਦੇ ਦਫਤਰ ਬੰਦ ਕਰਵਾਏ ਹਨ।ਉਨ੍ਹਾਂ ਨੇ ਦੋਵੇਂ ਕੰਪਨੀਆਂ ਵਲੋਂ ਮਾਫ਼ੀ ਮੰਗਣ ਅਤੇ ਭਵਿੱਖ ਵਿਚ ਅਜਿਹਾ ਗੁਨਾਹ ਨਾ ਕਰਨ ਦਾ ਭਰੋਸਾ ਦਿੱਤੇ ਜਾਣ ਤੱਕ ਦਫਤਰ ਨਾ ਖੁੱਲਣ ਦੇਣ ਦਾ ਐਲਾਨ ਕੀਤਾ ਹੈ। [caption id="attachment_305688" align="aligncenter" width="300"]Amritsar Sikh Organizations Amazon And Flipkart Locked Offices Amazon ਅਤੇ Flipkart ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ 'ਤੇ ਸਿੱਖ ਜਥੇਬੰਦੀਆਂ ਨੇ ਬੰਦ ਕਰਵਾਏ ਦਫ਼ਤਰ[/caption] ਇਸ ਦੇ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵੀ ਵਿਰੋਧ ਜਤਾਇਆ ਗਿਆ ਹੈ।ਇਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੇ ਵਿਰੁੱਧ ਗੁਰੂ ਸਾਹਿਬ ਦੀਆਂ ਮੂਰਤੀਆਂ ਦੀ ਵਿਕਰੀ ’ਤੇ ਕਾਰਵਾਈ ਕਰਦਿਆਂ ਉਕਤ ਦੋਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤੇ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਨੂੰ ਕੰਪਨੀਆਂ ਵੱਲੋਂ ਜਾਣਬੁਝ ਕੀਤੀ ਗਈ ਹਰਕਤ ਕਰਾਰ ਦਿੱਤਾ ਹੈ। [caption id="attachment_305690" align="aligncenter" width="300"]Amritsar Sikh Organizations Amazon And Flipkart Locked Offices Amazon ਅਤੇ Flipkart ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ 'ਤੇ ਸਿੱਖ ਜਥੇਬੰਦੀਆਂ ਨੇ ਬੰਦ ਕਰਵਾਏ ਦਫ਼ਤਰ[/caption] ਉਨ੍ਹਾਂ ਆਖਿਆ ਕਿ ਸਿੱਖੀ ਦੀਆਂ ਸ਼ਾਨਾਮੱਤੀਆਂ ਰਵਾਇਤਾਂ ਅਤੇ ਵਿਲੱਖਣ ਸਿਧਾਂਤਾਂ ਨੂੰ ਰਲਗਡ ਕਰਨ ਵਾਲੀਆਂ ਇਨ੍ਹਾਂ ਕੰਪਨੀਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਐਮਾਜ਼ੋਨ ਕੰਪਨੀ ਨੇ ਪਾਵਨ ਅਸਥਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੀ ਤੌਹੀਨ ਕੀਤੀ ਸੀ।ਸ਼੍ਰੋਮਣੀ ਕਮੇਟੀ ਵੱਲੋਂ ਉਸ ਸਮੇਂ ਕੰਪਨੀ ਖ਼ਿਲਾਫ਼ ਕਾਰਵਾਈ ਕਰਨ ’ਤੇ ਕੰਪਨੀ ਨੇ ਮੁਆਫ਼ੀ ਮੰਗ ਲਈ ਸੀ।ਹੁਣ ਫਿਰ ਇਸ ਕੰਪਨੀ ਵੱਲੋਂ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਖ਼ਿਲਾਫ਼ ਮੂਰਤੀ ਪੂਜਾ ਦੇ ਰੁਝਾਨ ਨੂੰ ਗੁਰੂ ਸਾਹਿਬ ਦੀਆਂ ਮੂਰਤੀਆਂ ਨਾਲ ਜੋੜਿਆ ਗਿਆ ਹੈ।ਉਨ੍ਹਾਂ ਆਖਿਆ ਕਿ ਸਿੱਖ ਕੇਵਲ ਇਕ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਜੀ ਦੇ ਪਾਵਨ ਉਪਦੇਸ਼ਾਂ (ਗੁਰਬਾਣੀ) ਨੂੰ ਹੀ ਮੰਨਦੇ ਹਨ ਅਤੇ ਸਿੱਖੀ ਅੰਦਰ ਮੂਰਤੀ ਪੂਜਾ ਨੂੰ ਕੋਈ ਥਾਂ ਨਹੀਂ ਹੈ।ਇਸ ਲਈ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਨੂੰ ਵਿਕਰੀ ’ਤੇ ਲਗਾ ਕੇ ਸਿੱਖ ਸਿਧਾਂਤਾਂ ਦੀ ਵਿਲੱਖਣਤਾ ਨੂੰ ਸੱਟ ਮਾਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। [caption id="attachment_305687" align="aligncenter" width="300"]Amritsar Sikh Organizations Amazon And Flipkart Locked Offices Amazon ਅਤੇ Flipkart ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ 'ਤੇ ਸਿੱਖ ਜਥੇਬੰਦੀਆਂ ਨੇ ਬੰਦ ਕਰਵਾਏ ਦਫ਼ਤਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫਤਿਹਵੀਰ ਦੀ ਮੌਤ ਨੂੰ ਲੈ ਕੇ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਅੱਜ ਸੰਗਰੂਰ ਪੂਰੀ ਤਰ੍ਹਾਂ ਬੰਦ , ਲੋਕਾਂ ਨੇ ਘੇਰੀ DC ਦੀ ਕੋਠੀ ਉਨ੍ਹਾਂ ਕਿਹਾ ਕਿ ਫਿਲਹਾਲ ਇਨ੍ਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਗਏ ਹਨ ਅਤੇ ਜੇਕਰ ਇਨ੍ਹਾਂ ਨੇ ਤੁਰੰਤ ਵੈੱਬਸਾਈਟ ਤੋਂ ਗੁਰੂ ਸਾਹਿਬ ਦੀਆਂ ਮੂਰਤੀਆਂ ਨਾ ਹਟਾਈਆਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਖਿਲਾਫ਼ ਸਿਵਲ ਤੇ ਫੌਜਦਾਰੀ ਕਾਰਵਾਈ ਵੀ ਕੀਤੀ ਜਾਵੇਗੀ।ਭਾਈ ਲੌਂਗੋਵਾਲ ਨੇ ਸਿੱਖ ਸੰਗਤ ਨੂੰ ਵੀ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਅਜਿਹੀਆਂ ਸਿੱਖ ਵਿਰੋਧੀ ਚਾਲਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇ ਅਤੇ ਆਨਲਾਈਨ ਵਿਕਰੀ ’ਤੇ ਲਗਾਈਆਂ ਗਈਆਂ ਮੂਰਤੀਆਂ ਨਾ ਖ਼ਰੀਦੀਆਂ ਜਾਣ। -PTCNews


Top News view more...

Latest News view more...