Fri, Apr 26, 2024
Whatsapp

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

Written by  Jashan A -- January 21st 2020 03:27 PM -- Updated: January 21st 2020 03:31 PM
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ,ਅੰਮ੍ਰਿਤਸਰ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਅਕਾਲੀ ਕਲੋਨੀ, ਸੁਲਤਾਨਵਿੰਡ ਰੋਡ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਕਲੋਨੀ ਨਿਵਾਸੀਆਂ ਵੱਲੋਂ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਵਾਰ ਅੱਠਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਕਲੋਨੀ ਦੇ ਬੱਚਿਆਂ ਨੇ ਧਾਰਮਿਕ ਕਵਿਤਾ, ਕਵੀਸ਼ਰੀ, ਭਾਸ਼ਣ ਅਤੇ ਸ਼ਬਦ ਗਾਇਣ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸਿੱਖ ਇਤਿਹਾਸ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਹੋਰ ਪੜ੍ਹੋ: ਗੁਰੂ ਗੋਬਿੰਦ ਸਿੰਘ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਵਜੋਂ ਐਲਾਨਣ ਦੇ ਪ੍ਰਸਤਾਵ ਲਈ ਮੁੱਖ ਮੰਤਰੀ ਦਾ ਚੰਨੀ ਵਲੋਂ ਧੰਨਵਾਦ ਸਮਾਗਮ ਦੌਰਾਨ ਕਥਾਵਾਚਕ ਭਾਈ ਸੁਖਰਾਜ ਸਿੰਘ ਨੇ ਸੰਗਤ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਕਲੋਨੀ ਨਿਵਾਸੀਆਂ ਵੱਲੋਂ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨਾ ਅਤੇ ਗੁਰਮਤਿ ਗਿਆਨ ਦ੍ਰਿੜ ਕਰਵਾਉਣਾ ਇਕ ਵਧੀਆ ਉਪਰਾਲਾ ਹੈ ਜਿਸ ਨਾਲ ਬੱਚਿਆਂ ਅੰਦਰ ਧਰਮ ਦੇ ਸੁਨਹਿਰੀ ਇਤਿਹਾਸ ਅਤੇ ਸਿਧਾਂਤਾਂ ਦਾ ਸੰਚਾਰ ਹੋਵੇਗਾ। ਇਸ ਮੌਕੇ ਧਾਰਮਿਕ ਮੁਕਾਬਲਿਆਂ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਏ ਬੱਚਿਆਂ ਦੀ ਹੌਸਲਾ-ਅਫਜਾਈ ਵਜੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਜਸਬੀਰ ਸਿੰਘ, ਪਲਵਿੰਦਰ ਸਿੰਘ ਕਠਿਆਲਾ, ਸਤਨਾਮ ਸਿੰਘ ਹਬੀਬਵਾਲ, ਸੁਖਜੀਤ ਸਿੰਘ ਧੂਰੀ, ਕਰਮਜੀਤ ਸਿੰਘ, ਬੀਬੀ ਪਰਮਜੀਤ ਕੌਰ ਨਾਭਾ, ਬੀਬੀ ਰਣਜੀਤ ਕੌਰ ਪੰਨਵਾ, ਬੀਬੀ ਹਰਪਿੰਦਰ ਕੌਰ, ਬੀਬੀ ਸਿਮਰਤਜੀਤ ਕੌਰ ਖਾਲਸਾ ਸਮੇਤ ਕਲੋਨੀ ਦੀਆਂ ਸੰਗਤਾਂ ਮੌਜੂਦ ਸਨ। -PTC News


Top News view more...

Latest News view more...