Fri, Apr 19, 2024
Whatsapp

ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਆਈ ਵੱਡੀ ਖ਼ਬਰ,ਨਗਰ ਨਿਗਮ ਦੇ ਮੁਲਾਜ਼ਮਾਂ 'ਤੇ ਕਸਿਆ ਸ਼ਿਕੰਜਾ

Written by  Shanker Badra -- July 03rd 2020 01:22 PM
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਆਈ ਵੱਡੀ ਖ਼ਬਰ,ਨਗਰ ਨਿਗਮ ਦੇ ਮੁਲਾਜ਼ਮਾਂ 'ਤੇ ਕਸਿਆ ਸ਼ਿਕੰਜਾ

ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਆਈ ਵੱਡੀ ਖ਼ਬਰ,ਨਗਰ ਨਿਗਮ ਦੇ ਮੁਲਾਜ਼ਮਾਂ 'ਤੇ ਕਸਿਆ ਸ਼ਿਕੰਜਾ

ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਆਈ ਵੱਡੀ ਖ਼ਬਰ,ਨਗਰ ਨਿਗਮ ਦੇ ਮੁਲਾਜ਼ਮਾਂ 'ਤੇ ਕਸਿਆ ਸ਼ਿਕੰਜਾ:ਅੰਮ੍ਰਿਤਸਰ : ਅੰਮ੍ਰਿਤਸਰ ‘ਚ ਦੁਸ਼ਹਿਰੇ ਮੌਕੇ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਅੰਮ੍ਰਿਤਸਰ ਰੇਲ ਹਾਦਸੇ 'ਚ ਨਗਰ ਨਿਗਮ ਅੰਮ੍ਰਿਤਸਰ ਦੇ ਮੁਲਾਜ਼ਮਾਂ 'ਤੇ ਸ਼ਿਕੰਜਾ ਕਸਿਆ ਗਿਆ ਹੈ। ਜੂਡੀਸ਼ੀਅਲ ਰਿਪੋਰਟ 'ਚ ਨਗਰ ਨਿਗਮ ਦੇ 4 ਮੁਲਾਜ਼ਮ ਦੋਸ਼ੀ ਕਰਾਰ ਦਿੱਤੇ ਗਏ ਹਨ। ਇਸ ਦੇ ਲਈ ਸੇਵਾਮੁਕਤ ਜੱਜ ਅਮਰਜੀਤ ਸਿੰਘ ਕਟਾਰੀ ਨੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਹੈ। ਮਿਲੀ ਜਾਣਕਾਰੀ ਅਨੁਸਾਰ ਸੇਵਾਮੁਕਤ ਜੱਜ ਅਮਰਜੀਤ ਸਿੰਘ ਕਟਾਰੀ ਨੇ ਆਪਣੀ ਰਿਪੋਰਟ ਵਿਚ ਸੁਸ਼ਾਂਤ ਭਾਟੀਆ ,ਪੁਸ਼ਪਿੰਦਰ ਸਿੰਘ ,ਕੇਵਲ ਸਿੰਘ ਅਤੇ ਗਿਰੀਸ਼ ਕੁਮਾਰ ਨੂੰ ਦੋਸ਼ੀ ਕਰਾਰ ਦੱਸਿਆ ਹੈ ਅਤੇ ਇਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਪੀੜਤ ਪਰਿਵਾਰਾਂ ਵੱਲੋਂ ਪਿਛਲੇ ਸਮੇਂ ਤੋਂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। [caption id="attachment_415631" align="aligncenter" width="300"]Amritsar train Accident 4 employees convicted Municipal Corporation ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਆਈ ਵੱਡੀ ਖ਼ਬਰ,ਨਗਰ ਨਿਗਮ ਦੇ ਮੁਲਾਜ਼ਮਾਂ 'ਤੇ ਕਸਿਆ ਸ਼ਿਕੰਜਾ[/caption] ਦੱਸਿਆ ਜਾਂਦਾ ਹੈ ਕਿਸੇਵਾਮੁਕਤ ਜੱਜ ਅਮਰਜੀਤ ਸਿੰਘ ਕਟਾਰੀ ਵੱਲੋਂ ਪੇਸ਼ ਕੀਤੀ ਇਸ ਰਿਪੋਰਟ ਵਿੱਚ ਇਨ੍ਹਾਂ ਸਭ ਦੀ ਲਾਪਰਵਾਹੀ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਮਿਸ਼ਨਰ ਕਾਰਪੋਰੇਸ਼ਨ ਨੂੰ ਰਿਪੋਰਟ ਭੇਜ ਦਿੱਤੀ ਹੈ। ਇਸ ਮਾਮਲੇ ਵਿੱਚ ਉਸ ਸਮੇਂ ਦੇਕਮਿਸ਼ਨਰ ਦੇ ਪੀਏ ਅਨਿਲ ਅਰੋੜਾ ਦੀ ਸ਼ਮੂਲੀਅਤ ਪਾਈ ਗਈ ਹੈ। ਦੱਸ ਦੇਈਏ ਕਿ 18 ਅਕਤੂਬਰ 2018 ਨੂੰ ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਵਿਖੇ ਰੇਲ ਗੱਡੀ ਹੇਠਾਂ ਆਉਂਣ ਕਾਰਨ 58 ਲੋਕਾਂ ਦੀ ਮੌਤ ਹੋ ਗਈ ਸੀ ,ਜਦਕਿ 70 ਲੋਕ ਗੰਭੀਰ ਜ਼ਖਮੀ ਹੋਏ ਸਨ। ਇਸ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਸਨ। -PTCNews


Top News view more...

Latest News view more...