Sat, Apr 27, 2024
Whatsapp

ਅੰਮ੍ਰਿਤਸਰ ਰੇਲ ਹਾਦਸੇ ‘ਚ ਕਾਂਗਰਸੀ ਕੌਂਸਲਰ ਮਿੱਠੂ ਮਦਾਨ ਸਮੇਤ ਦੁਸ਼ਹਿਰਾ ਕਮੇਟੀ ਦੇ 7 ਮੈਂਬਰਾਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼

Written by  Shanker Badra -- July 11th 2020 01:37 PM
ਅੰਮ੍ਰਿਤਸਰ ਰੇਲ ਹਾਦਸੇ ‘ਚ ਕਾਂਗਰਸੀ ਕੌਂਸਲਰ ਮਿੱਠੂ ਮਦਾਨ ਸਮੇਤ ਦੁਸ਼ਹਿਰਾ ਕਮੇਟੀ ਦੇ 7 ਮੈਂਬਰਾਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼

ਅੰਮ੍ਰਿਤਸਰ ਰੇਲ ਹਾਦਸੇ ‘ਚ ਕਾਂਗਰਸੀ ਕੌਂਸਲਰ ਮਿੱਠੂ ਮਦਾਨ ਸਮੇਤ ਦੁਸ਼ਹਿਰਾ ਕਮੇਟੀ ਦੇ 7 ਮੈਂਬਰਾਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼

ਅੰਮ੍ਰਿਤਸਰ ਰੇਲ ਹਾਦਸੇ ‘ਚ ਕਾਂਗਰਸੀ ਕੌਂਸਲਰ ਮਿੱਠੂ ਮਦਾਨ ਸਮੇਤ ਦੁਸ਼ਹਿਰਾ ਕਮੇਟੀ ਦੇ 7 ਮੈਂਬਰਾਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼:ਅੰਮ੍ਰਿਤਸਰ : ਅੰਮ੍ਰਿਤਸਰ ‘ਚ ਦੁਸ਼ਹਿਰੇ ਮੌਕੇ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਅੰਮ੍ਰਿਤਸਰ ਰੇਲ ਹਾਦਸੇ ‘ਚ ਕਾਂਗਰਸੀ ਕੌਂਸਲਰ ਮਿੱਠੂ ਮਦਾਨ ਸਮੇਤ ਦੁਸ਼ਹਿਰਾ ਕਮੇਟੀ ਦੇ 7 ਮੈਂਬਰਾਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਹੈ। ਮਾਣਯੋਗ ਅਦਾਲਤ ਨੇ 30 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਰੇਲਵੇ ਵੱਲੋਂ ਬਣਾਈ ਸਿੱਟ ਨੇ ਮਿੱਠੂ ਮਦਾਨ ਸਮੇਤ 7 ਪ੍ਰਬੰਧਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਪਹਿਲਾਂ ਨਗਰ ਨਿਗਮ ਅੰਮ੍ਰਿਤਸਰ ਦੇ ਮੁਲਾਜ਼ਮਾਂ ‘ਤੇ ਸ਼ਿਕੰਜਾ ਕਸਿਆ ਗਿਆ ਹੈ। ਜੂਡੀਸ਼ੀਅਲ ਰਿਪੋਰਟ ‘ਚ ਨਗਰ ਨਿਗਮ ਦੇ 4 ਮੁਲਾਜ਼ਮ ਦੋਸ਼ੀ ਕਰਾਰ ਦਿੱਤੇ ਗਏ ਹਨ। ਇਸ ਦੇ ਲਈ ਸੇਵਾਮੁਕਤ ਜੱਜ ਅਮਰਜੀਤ ਸਿੰਘ ਕਟਾਰੀ ਨੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਹੈ। ਇਸ ਮਾਮਲੇ ਵਿੱਚ ਉਸ ਸਮੇਂ ਦੇ ਕਮਿਸ਼ਨਰ ਦੇ ਪੀਏ ਅਨਿਲ ਅਰੋੜਾ ਦੀ ਸ਼ਮੂਲੀਅਤ ਪਾਈ ਗਈ ਹੈ। [caption id="attachment_417179" align="aligncenter" width="300"]Amritsar train accident : Challan filed in court against 7 members of Dussehra Committee including Congress Councilor Mithu Madan in Amritsar train accident ਅੰਮ੍ਰਿਤਸਰ ਰੇਲ ਹਾਦਸੇ ‘ਚ ਕਾਂਗਰਸੀ ਕੌਂਸਲਰ ਮਿੱਠੂ ਮਦਾਨ ਸਮੇਤ ਦੁਸ਼ਹਿਰਾ ਕਮੇਟੀ ਦੇ 7 ਮੈਂਬਰਾਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼[/caption] ਮਿਲੀ ਜਾਣਕਾਰੀ ਅਨੁਸਾਰ ਸੇਵਾ ਮੁਕਤ ਜੱਜ ਅਮਰਜੀਤ ਸਿੰਘ ਕਟਾਰੀ ਨੇ ਆਪਣੀ ਰਿਪੋਰਟ ਵਿਚ ਸੁਸ਼ਾਂਤ ਭਾਟੀਆ ,ਪੁਸ਼ਪਿੰਦਰ ਸਿੰਘ ,ਕੇਵਲ ਸਿੰਘ ਅਤੇ ਗਿਰੀਸ਼ ਕੁਮਾਰ ਨੂੰ ਦੋਸ਼ੀ ਕਰਾਰ ਦੱਸਿਆ ਹੈ ਅਤੇ ਇਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਪੀੜਤ ਪਰਿਵਾਰਾਂ ਵੱਲੋਂ ਪਿਛਲੇ ਸਮੇਂ ਤੋਂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਦੱਸ ਦੇਈਏ ਕਿ 18 ਅਕਤੂਬਰ 2018 ਨੂੰ ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਵਿਖੇ ਰੇਲ ਗੱਡੀ ਹੇਠਾਂ ਆਉਂਣ ਕਾਰਨ 58 ਲੋਕਾਂ ਦੀ ਮੌਤ ਹੋ ਗਈ ਸੀ ,ਜਦਕਿ 70 ਲੋਕ ਗੰਭੀਰ ਜ਼ਖਮੀ ਹੋਏ ਸਨ। ਇਸ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਸਨ। -PTCNews


Top News view more...

Latest News view more...