Advertisment

ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ

author-image
Shanker Badra
New Update
ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ
Advertisment
ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ:ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ ‘ਚ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ।ਜਿਨ੍ਹਾਂ ਦੇ ਕਿ ਅੱਜ 10 ਵਜੇ ਭੋਗ ਪਾਏ ਗਏ ਹਨ। ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਦੁਸਹਿਰੇ ਮੌਕੇ ਵੱਡਾ ਰੇਲ ਹਾਦਸਾ ਵਾਪਰਿਆ ਸੀ।ਇਸ ਹਾਦਸੇ ਕਾਰਨ ਲਗਭਗ 59 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 100 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ ,ਜੋ ਸਥਾਨਕ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ। -PTCNews-
latest-news sgpc-news india-latest-news news-in-punjabi news-in-punjab amritsar-train-accident-news sri-akhand-paath-sahib-news
Advertisment

Stay updated with the latest news headlines.

Follow us:
Advertisment