Fri, Apr 19, 2024
Whatsapp

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਜੋੜਾ ਫਾਟਕ ਵਿਖੇ ਸਿੱਧੂ ਜੋੜੇ ਤੇ ਪੰਜਾਬ ਸਰਕਾਰ ਖਿਲਾਫ਼ ਧਰਨਾ

Written by  Shanker Badra -- October 08th 2019 12:23 PM
ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਜੋੜਾ ਫਾਟਕ ਵਿਖੇ ਸਿੱਧੂ ਜੋੜੇ ਤੇ ਪੰਜਾਬ ਸਰਕਾਰ ਖਿਲਾਫ਼ ਧਰਨਾ

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਜੋੜਾ ਫਾਟਕ ਵਿਖੇ ਸਿੱਧੂ ਜੋੜੇ ਤੇ ਪੰਜਾਬ ਸਰਕਾਰ ਖਿਲਾਫ਼ ਧਰਨਾ

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਜੋੜਾ ਫਾਟਕ ਵਿਖੇ ਸਿੱਧੂ ਜੋੜੇ ਤੇ ਪੰਜਾਬ ਸਰਕਾਰ ਖਿਲਾਫ਼ ਧਰਨਾ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ ਨੂੰ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਵੱਲੋਂ ਰੇਲ ਹਾਦਸਾ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਰੇਲ ਹਾਦਸੇ ਦੇ ਪੀੜਤਾਂ ਦੇ ਜ਼ਖਮ ਅਜੇ ਵੀ ਅੱਲੇ ਹਨ। ਪੀੜਤਾਂ ਦਾ ਇਲਜਾਮ ਹੈ ਕਿ ਇੱਕ ਸਾਲ ਹੋ ਗਿਆ, ਪਰ ਅਜੇ ਤੱਕ ਪੰਜਾਬ ਸਰਕਾਰ ਨੇ ਉਹਨਾਂ ਦੀ ਸਾਰ ਨਹੀਂ ਲਈ ਹੈ, ਉਹਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ।ਇਸ ਦੇ ਰੋਸ ਵਜੋਂ ਪੀੜਤਾਂ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਜੋੜਾ ਫਾਟਕ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। [caption id="attachment_347657" align="aligncenter" width="300"]Amritsar train accident victims Family Sidhu couple and Punjab government Against Protest ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਜੋੜਾ ਫਾਟਕ ਵਿਖੇ ਸਿੱਧੂ ਜੋੜੇ ਤੇ ਪੰਜਾਬ ਸਰਕਾਰ ਖਿਲਾਫ਼ ਧਰਨਾ[/caption] ਇਸ ਦੌਰਾਨ ਵੱਡੀ ਗਿਣਤੀ ਵਿੱਚ ਪੀੜਤ ਪਰਿਵਾਰ ਇਸ ਧਰਨੇ ਵਿੱਚ ਸ਼ਾਮਿਲ ਹੋਏ ਹਨ। ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਦਿਤੇ ਜਾ ਰਹੇ ਧਰਨੇ ਦੇ ਮੱਦੇਨਜ਼ਰ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵੱਲੋਂ ਟਰੈਕ 'ਤੇ ਜਾਣ ਤੋਂ ਰੋਕਣ ਲਈ ਵੱਡੇ ਪੱਧਰ 'ਤੇ ਸੁਰੱਖਿਆਤਾਇਨਾਤੀਕੀਤੀ ਗਈ ਹੈ। ਇਸ ਦੌਰਾਨ ਪੰਜਾਬ ਪੁਲਿਸ, ਆਰ.ਆਰ.ਐਫ ਦੇ 150 ਤੋਂ ਵੱਧ ਜਵਾਨ ਤਾਇਨਾਤ ਕੀਤੇ ਗਏ ਹਨ। [caption id="attachment_347658" align="aligncenter" width="300"]Amritsar train accident victims Family Sidhu couple and Punjab government Against Protest ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਜੋੜਾ ਫਾਟਕ ਵਿਖੇ ਸਿੱਧੂ ਜੋੜੇ ਤੇ ਪੰਜਾਬ ਸਰਕਾਰ ਖਿਲਾਫ਼ ਧਰਨਾ[/caption] ਇਸ ਦੌਰਾਨ ਗੱਲਬਾਤ ਕਰਦਿਆਂ ਪੀੜਤਾਂ ਨੇ ਦੱਸਿਆ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਇੱਕ ਨੌਕਰੀ ਤੇ ਇਸ ਦੇ ਨਾਲ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਦੀ ਗੱਲ ਕਹੀ ਗਈ ਸੀ ਪਰ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ, ਜਿਸ ਦੇ ਰੋਸ ਵਜੋਂ ਪੀੜਤ ਪਰਿਵਾਰਾਂ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਸਿੱਧੂ ਜੋੜਾ ਮੁਰਦਾਬਾਦ ਦੇ ਨਾਅਰੇ ਲਾਏ ਜਾ ਰਹੇ ਹਨ। [caption id="attachment_347655" align="aligncenter" width="300"]Amritsar train accident victims Family Sidhu couple and Punjab government Against Protest ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਜੋੜਾ ਫਾਟਕ ਵਿਖੇ ਸਿੱਧੂ ਜੋੜੇ ਤੇ ਪੰਜਾਬ ਸਰਕਾਰ ਖਿਲਾਫ਼ ਧਰਨਾ[/caption] ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ‘ਚ ਵਾਪਰੇ ਰੇਲ ਹਾਦਸੇ ਨੇ ਦੇਸ਼ ਭਰ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਇਸ ਹਾਦਸੇ ਦੇ ਕਰੀਬ 60 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਜ਼ਖਮੀ ਹੋ ਗਏ ਸਨ ਪਰ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। -PTCNews


Top News view more...

Latest News view more...