Mon, Apr 29, 2024
Whatsapp

ਅੰਮ੍ਰਿਤਸਰ ਰੇਲ ਹਾਦਸੇ 'ਤੇ ਮਨੁੱਖੀ ਅਧਿਕਾਰ ਕਮਿਸ਼ਨ ਹੋਇਆ ਸਖ਼ਤ ,ਰੇਲਵੇ ਅਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

Written by  Shanker Badra -- October 22nd 2018 07:22 PM
ਅੰਮ੍ਰਿਤਸਰ ਰੇਲ ਹਾਦਸੇ 'ਤੇ ਮਨੁੱਖੀ ਅਧਿਕਾਰ ਕਮਿਸ਼ਨ ਹੋਇਆ ਸਖ਼ਤ ,ਰੇਲਵੇ ਅਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਅੰਮ੍ਰਿਤਸਰ ਰੇਲ ਹਾਦਸੇ 'ਤੇ ਮਨੁੱਖੀ ਅਧਿਕਾਰ ਕਮਿਸ਼ਨ ਹੋਇਆ ਸਖ਼ਤ ,ਰੇਲਵੇ ਅਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਅੰਮ੍ਰਿਤਸਰ ਰੇਲ ਹਾਦਸੇ 'ਤੇ ਮਨੁੱਖੀ ਅਧਿਕਾਰ ਕਮਿਸ਼ਨ ਹੋਇਆ ਸਖ਼ਤ ,ਰੇਲਵੇ ਅਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ:ਅੰਮ੍ਰਿਤਸਰ ਰੇਲ ਹਾਦਸੇ ਮਾਮਲੇ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਹੁਣ ਦਾਖਲ ਦਿੱਤਾ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ।ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ 4 ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ।ਮਨੁੱਖੀ ਕਮਿਸ਼ਨ ਨੇ ਕਿਹਾ ਹੈ ਕਿ ਇਸ ਹਾਦਸੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਣਗਹਿਲੀ ਸਾਫ਼ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੁਸਹਿਰਾ ਸਮਾਗਮ ਦੌਰਾਨ ਲੋਕਾਂ ਨੂੰ ਸੁਰੱਖਿਆ ਦੇਣਾ ਪੰਜਾਬ ਸਰਕਾਰ ਦੀ ਜਿੰਮੇਬਾਰੀ ਸੀ।ਉਨ੍ਹਾਂ ਨੇ ਰਾਹਤ ਕਾਰਜ ਅਤੇ ਮੁਆਵਜ਼ੇ 'ਤੇ ਵੀ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਦੁਸਹਿਰੇ ਮੌਕੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 59 ਲੋਕਾਂ ਦੀ ਮੌਤ ਹੋ ਗਈ ਜਦਕਿ 100 ਦੇ ਕਰੀਬ ਲੋਕਾਂ ਦੇ ਜ਼ਖਮੀ ਹੋ ਗਏ ਹਨ,ਜੋ ਸਥਾਨਕ ਹਸਪਤਾਲਾਂ ਜ਼ੇਰੇ ਇਲਾਜ ਹਨ। -PTCNews


Top News view more...

Latest News view more...